ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਦਿੱਲੀ ਪਹੁੰਚੇ ਹਨ। ਪ੍ਰਾਪਤ ਖ਼ਬਰਾਂ ਅਨੁਸਾਰ ਇਸ ਦੌਰਾਨ ਉਹ ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਮਿਲੇ ਹਨ। ਸੀ.ਐਮ.ਮਾਨ ਨੇ ਪੰਜਾਬ ਵਿੱਚ ਵਿਦੇਸ਼ੀ ਨਿਵੇਸ਼ ‘ਤੇ ਜ਼ੋਰ ਦਿੰਦਿਆਂ ਸਾਰਿਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ ਹੈ।
ਦਿੱਲੀ ਪਹੁੰਚੇ ਸੀਐਮ ਮਾਨ ਨੇ ਇਸ ਦੌਰਾਨ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਵਿੱਚ ਨਿਵੇਸ਼ ਬਾਰੇ ਵੀ ਚਰਚਾ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਨਿਵੇਸ਼ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਦੀ ਖੇਤੀ, ਸਿੱਖਿਆ, ਪਸ਼ੂ ਖੁਰਾਕ ਅਤੇ ਖੇਡ ਉਦਯੋਗਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਮਿਉਂਸਪਲ ਭਵਨ ਪੁੱਜੇ ਸਨ। ਜਿੱਥੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਿੱਚ 461 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਸੀ.ਐਮ. ਮਾਨ ਨੇ ਕਿਹਾ ਕਿ ਪੰਜਾਬ ਵਿੱਚ 8 ਯੂ.ਪੀ.ਐਸ.ਸੀ. ਸੈਂਟਰ ਖੋਲ੍ਹੇ ਜਾਣਗੇ ਜਿੱਥੇ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਨਾਲ ਹੀ ਸੀ.ਐਮ. ਮਾਨ ਨੇ ਅੱਜ ਪੰਜਾਬ ਮੁਕੇਰੀਆਂ,ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਮਾਰੇ ਗਏ 3 ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।