ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਈ-ਮੇਲ ਰਾਹੀਂ ਬੰਬ ਦੀ ਮਿਲੀ ਧਮਕੀ

0
58

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇੱਕ ਈ-ਮੇਲ ਰਾਹੀਂ ਬੰਬ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਹਾਈ ਕੋਰਟ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ।

ਪੁਲਿਸ ਦੇ ਨਾਲ-ਨਾਲ ਬੰਬ ਸਕੁਐਡ ਵੀ ਮੌਕੇ ‘ਤੇ ਪਹੁੰਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਹਾਈ ਕੋਰਟ ਦੇ ਰਜਿਸਟਰਾਰ ਦੀ ਡਾਕ ‘ਤੇ ਆਈ ਹੈ। ਇਸ ਵੇਲੇ ਪੂਰੇ ਕੈਂਪਸ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹਾਈ ਕੋਰਟ ਆਉਣ-ਜਾਣ ਵਾਲੇ ਲੋਕਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ ਅਤੇ ਪੁਲਿਸ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here