ਚੰਡੀਗੜ੍ਹ: ਪੰਜਾਬ ਵਿੱਚ ਸਰਦੀ ਦਾ ਅਸਰ ਲਗਾਤਾਰ ਵਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਪੰਜ ਦਿਨਾਂ ਦੌਰਾਨ ਵੀ ਮੀਂਹ ਪੈਣ ਦੇ ਕੋਈ ਸੰਕੇਤ ਨਹੀਂ ਹਨ। ਇਸ ਸਮੇਂ ਘੱਟੋ-ਘੱਟ ਤਾਪਮਾਨ ਵਿੱਚ ਵੀ ਕਿਸੇ ਵੱਡੇ ਬਦਲਾਅ ਦੀ ਉਮੀਦ ਨਹੀਂ ਜਤਾਈ ਗਈ।
ਇਸ ਦੌਰਾਨ 20 ਤੋਂ 22 ਨਵੰਬਰ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਧੁੰਦ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਖ਼ਾਸ ਕਰਕੇ ਰਾਤ ਅਤੇ ਸਵੇਰ ਵੇਲੇ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ, ਜਿਸ ਕਾਰਨ ਸੜਕਾਂ ‘ਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਜਾਣੋ ਕਿਹੜੇ ਦਿਨ ਕਿਹੋ ਜਿਹਾ ਰਹੇਗਾ ਮੌਸਮ?
20 ਨਵੰਬਰ: ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
21 ਨਵੰਬਰ: ਮੌਸਮ ਖੁਸ਼ਕ ਰਹਿਣ ਦੇ ਨਾਲ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ।
22 ਨਵੰਬਰ: ਇਸ ਦਿਨ ਵੀ ਮੌਸਮ ਖੁਸ਼ਕ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ।
23 ਨਵੰਬਰ: ਸੂਬੇ ਵਿੱਚ ਮੌਸਮ ਖੁਸ਼ਕ ਅਤੇ ਸਾਫ਼ ਰਹਿਣ ਦੀ ਉਮੀਦ ਹੈ।
ਫਰੀਦਕੋਟ ਰਿਹਾ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ
ਪਿਛਲੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ
| ਸ਼ਹਿਰ/ਮੌਸਮ ਕੇਂਦਰ | ਤਾਪਮਾਨ |
|---|---|
| ਚੰਡੀਗੜ੍ਹ | 10.4°C |
| ਅੰਮ੍ਰਿਤਸਰ | 9.8°C |
| ਲੁਧਿਆਣਾ | 8.2°C |
| ਪਟਿਆਲਾ | 9.3°C |
| ਬਠਿੰਡਾ | 9.5°C |
| ਫਰੀਦਕੋਟ | 7.2°C |
| ਗੁਰਦਾਸਪੁਰ | 10.5°C |
| ਬੱਲੋਵਾਲ ਸੌਂਖੜੀ | 9.5°C |
| ਫਤਿਹਗੜ੍ਹ ਸਾਹਿਬ | 9.3°C |
| ਫਿਰੋਜ਼ਪੁਰ | 10.3°C |
| KVK ਬਾਹੋਵਾਲ, ਹੁਸ਼ਿਆਰਪੁਰ | 9.0°C |
| ਮੋਹਾਲੀ | 11.9°C |
| KVK ਪਠਾਨਕੋਟ | 9.4°C |






