ਜਲੰਧਰ: ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸਵੇਰੇ ਜਲੰਧਰ ਪਹੁੰਚੇ। ਆਪਣੀ ਇਸ ਫੇਰੀ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਭਾਜਪਾ ਆਗੂ ਸੁਸ਼ੀਲ ਰਿੰਕੂ ਦੇ ਘਰ ਜਾ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦੋਵਾਂ ਥਾਵਾਂ ‘ਤੇ ਪਹੁੰਚਣ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਡੇਰਾ ਬਿਆਸ ਨਾਲ ਜੁੜੀ ਸੰਗਤ ਨੂੰ ਜਿਵੇਂ ਹੀ ਬਾਬਾ ਜੀ ਦੀ ਜਲੰਧਰ ਫੇਰੀ ਬਾਰੇ ਜਾਣਕਾਰੀ ਮਿਲੀ ਤਾਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਉਨ੍ਹਾਂ ਦੇ ਦਰਸ਼ਨਾਂ ਲਈ ਪਹੁੰਚਣ ਲੱਗੇ।
ਦੋਵਾਂ ਥਾਵਾਂ ‘ਤੇ ਸੰਗਤ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰਧਾਲੂਆਂ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਦਿਆਂ ਦਰਸ਼ਨ ਕਰਨ ਦੀ ਅਪੀਲ ਕੀਤੀ ਗਈ।








