ਚੰਡੀਗੜ੍ਹ: ਪਿਛਲੇ ਚਾਰ ਦਿਨਾਂ ਤੋਂ ਸ਼ਹਿਰ ਵਿੱਚ ਧੁੱਪ ਨਹੀਂ ਨਿਕਲੀ ਹੈ ਬੀਤੇ ਦਿਨ ਵੀ ਸਵੇਰ ਤੋਂ ਹੀ ਧੁੰਦ ਛਾਈ ਰਹੀ ਅਤੇ ਦਿਨ ਭਰ ਠੰਢ ਦਾ ਕਹਿਰ ਜਾਰੀ ਰਿਹਾ ਸੀ। ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ।ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਦਰਜ ਕੀਤਾ ਗਿਆ ਸੀ। ਬੀਤੀ ਰਾਤ ਰਿਕਾਰਡ ਕੀਤੇ ਗਏ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਇਹ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਮੌਸਮ ‘ਚ ਲਗਾਤਾਰ ਹੋ ਰਹੇ ਬਦਲਾਅ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਅਲਰਟ ਵੀ ਜਾਰੀ ਕੀਤਾ ਹੈ, ਜਿਸ ‘ਚ ਤਿੰਨ ਦਿਨਾਂ ਲਈ ਆਰੇਂਜ ਅਲਰਟ ਅਤੇ ਦੋ ਦਿਨਾਂ ਲਈ ਯੈਲੋ ਅਲਰਟ ਦਿੱਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਸ਼ਹਿਰ ਵਿੱਚ ਠੰਡ ਦਾ ਦਿਨ ਅਤੇ ਕੜਾਕੇ ਦੀ ਠੰਡ ਅਜੇ ਵੀ ਬਣੀ ਹੋਈ ਹੈ। ਲੰਬੀ ਭਵਿੱਖਬਾਣੀ ‘ਤੇ ਨਜ਼ਰ ਮਾਰੀਏ ਤਾਂ 26 ਅਤੇ 27 ਜਨਵਰੀ ਨੂੰ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ, ਇਸ ਤੋਂ ਪਹਿਲਾਂ ਧੁੰਦ ਅਤੇ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਕੇਂਦਰ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਜੇ ਵੀ ਕਾਲ ਡੇਅ ਵਾਲੇ ਹਾਲਾਤ ਬਰਕਰਾਰ ਹਨ, ਜਿਸ ਕਾਰਨ ਮੌਸਮ ਵਿੱਚ ਲਗਾਤਾਰ ਖ਼ਰਾਬੀ ਪਾਈ ਜਾ ਰਹੀ ਹੈ, ਜਿਸ ਕਾਰਨ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ।
ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਰਹੇਗਾ ਤਾਪਮਾਨ
ਅੱਜ ਆਸਮਾਨ ਸਾਫ ਰਿਹਾ ,ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਹੈ। ਬੁੱਧਵਾਰ ਨੂੰ ਵੀ ਸ਼ਹਿਰ ਦਾ ਮੌਸਮ ਸਾਫ ਰਹੇਗਾ।ਸਵੇਰੇ ਅਤੇ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।