HomePunjabਪੰਜਾਬ 'ਚ ਵਧੀ ਠੰਢ, 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ...

ਪੰਜਾਬ ‘ਚ ਵਧੀ ਠੰਢ, 10 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ :  ਪੰਜਾਬ ਵਿੱਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਲੰਧਰ ਦੇ ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਦੇ ਅੰਕੜਿਆਂ ਮੁਤਾਬਕ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 7.2 ਡਿਗਰੀ, ਲੁਧਿਆਣਾ ਵਿੱਚ 8.0 ਡਿਗਰੀ, ਬਠਿੰਡਾ ਵਿੱਚ 8.4 ਡਿਗਰੀ, ਅੰਮ੍ਰਿਤਸਰ ਵਿੱਚ 9.9 ਡਿਗਰੀ, ਪਟਿਆਲਾ ਵਿੱਚ 9.8 ਡਿਗਰੀ, ਪਠਾਨਕੋਟ ਵਿੱਚ 9.1 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੂਜੇ ਪਾਸੇ ਦਿਨ ਦੇ ਤਾਪਮਾਨ ਵਿੱਚ ਅਜੇ ਵੀ ਹਲਕੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 28.1 ਡਿਗਰੀ, ਲੁਧਿਆਣਾ ਵਿੱਚ 28.6 ਡਿਗਰੀ, ਬਠਿੰਡਾ ਵਿੱਚ 28.4 ਡਿਗਰੀ, ਅੰਮ੍ਰਿਤਸਰ ਵਿੱਚ 26.3 ਡਿਗਰੀ, ਪਟਿਆਲਾ ਵਿੱਚ 28.8 ਡਿਗਰੀ ਅਤੇ ਪਠਾਨਕੋਟ ਵਿੱਚ 27.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ

ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 22 ਨਵੰਬਰ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 23 ਨਵੰਬਰ ਤੱਕ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਮੋਹਾਲੀ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।

ਇਨ੍ਹਾਂ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਸਵੇਰ ਅਤੇ ਰਾਤ ਸਮੇਂ ਸੜਕਾਂ ‘ਤੇ ਦਿਖਣ ਦੀ ਸਮਰੱਥਾ ਘੱਟ ਹੋ ਸਕਦੀ ਹੈ। ਇਸ ਲਈ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਸਫ਼ਰ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments