HomePunjabਬਟਾਲਾ ਦੇ ਕਾਹਨੂੰਵਾਨ ਰੋਡ ‘ਤੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ

ਬਟਾਲਾ ਦੇ ਕਾਹਨੂੰਵਾਨ ਰੋਡ ‘ਤੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ

ਬਟਾਲਾ: ਬਟਾਲਾ ਦੇ ਕਾਹਨੂੰਵਾਨ ਰੋਡ ‘ਤੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ ਹਿੰਸਕ ਰੂਪ ਧਾਰ ਗਿਆ। ਇਸ ਦੌਰਾਨ ਇੱਕ ਧਿਰ ਵੱਲੋਂ ਦੂਜੀ ਧਿਰ ਦੇ ਨੌਜਵਾਨ ‘ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਝੜਪ ਵਿੱਚ ਦੋਵਾਂ ਧਿਰਾਂ ਦੇ ਇੱਕ-ਇੱਕ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਥਾਣਾ ਸਿਟੀ ਦੇ ਐੱਸ.ਐੱਚ.ਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਕਾਹਨੂੰਵਾਨ ਵਿਖੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਇਸ ਦੌਰਾਨ ਰੋਹਿਤ ਕੁਮਾਰ ਪੁੱਤਰ ਦਲਬੀਰ ਸਿੰਘ, ਵਾਸੀ ਪਹਾੜੀ ਗੇਟ ਬਟਾਲਾ, ਦੀ ਲੱਤ ਵਿੱਚ ਗੋਲੀ ਲੱਗੀ।

ਉਨ੍ਹਾਂ ਦੱਸਿਆ ਕਿ ਦੂਜੀ ਧਿਰ ਦਾ ਇੱਕ ਨੌਜਵਾਨ ਵੀ ਜ਼ਖ਼ਮੀ ਹੋਇਆ ਹੈ, ਜਿਸ ਦੇ ਸਿਰ ‘ਤੇ ਸੱਟ ਲੱਗੀ ਹੈ। ਦੋਵਾਂ ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਐੱਸ.ਐੱਚ.ਓ ਅਨੁਸਾਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਝਗੜੇ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments