HomePunjabਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਨੌਜਵਾਨ ਦੀ ਹੋਈ ਮੌਤ

ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਨੌਜਵਾਨ ਦੀ ਹੋਈ ਮੌਤ

ਟਾਂਡਾ ਉੜਮੁੜ: ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਪੰਡੋਰੀ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮਨ ਸਿੰਘ ਪੁੱਤਰ ਸੋਢੀ, ਵਾਸੀ ਪਿੰਡ ਰਾਮਪੁਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਹਰਮਨ ਸਿੰਘ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਇਸ ਦੌਰਾਨ ਸੜਕ ‘ਤੇ ਖੜ੍ਹੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਉਸ ਦਾ ਮੋਟਰਸਾਈਕਲ ਜ਼ੋਰਦਾਰ ਢੰਗ ਨਾਲ ਟਕਰਾ ਗਿਆ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਇਸ ਦੌਰਾਨ ਉੱਥੋਂ ਲੰਘ ਰਹੀ ਏ.ਐੱਸ.ਆਈ. ਮਨਿੰਦਰ ਕੌਰ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਨੌਜਵਾਨ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਤੁਰੰਤ ਟਾਂਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਪਰ ਨੌਜਵਾਨ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments