ਯਾਤਰੀ ਬੱਸ ਦੀ ਪਿਕਅੱਪ ਟਰੱਕ ਨਾਲ ਹੋਈ ਭਿਆਨਕ ਟੱਕਰ , 37 ਦੀ ਮੌਤ, ਕਈ ਜ਼ਖਮੀ

0
299

ਨਵੀਂ ਦਿੱਲੀ: ਦੱਖਣੀ ਪੇਰੂ ‘ਚ ਬੀਤੇ ਦਿਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਯਾਤਰੀ ਬੱਸ ਦੀ ਇੱਕ ਪਿਕਅੱਪ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਡੂੰਘੀ ਖੱਡ ‘ਚ ਜਾ ਡਿੱਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਦੱਸ ਦੇਈਏ ਕਿ ਇਸ ਦਰਦਨਾਕ ਹਾਦਸੇ ‘ਚ ਘੱਟੋ-ਘੱਟ 37 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋਏ ਹਨ।

ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। Arequipa ਖੇਤਰ ਦੇ ਸਿਹਤ ਮੈਨੇਜਰ, Walter Oporto, ਨੇ ਸਥਾਨਕ ਰੇਡੀਓ RPP ਨੂੰ ਦੱਸਿਆ ਕਿ ਬੱਸ ਇੱਕ ਪਿਕਅੱਪ ਟਰੱਕ ਨਾਲ ਟਕਰਾਈ ਅਤੇ ਸੜਕ ਤੋਂ ਫਿਸਲ ਕੇ ਖਾਈ ‘ਚ ਜਾ ਡਿੱਗੀ। ਅਧਿਕਾਰੀਆਂ ਮੁਤਾਬਕ, ਇਹ ਯਾਤਰੀ ਬੱਸ ਚਲਾ ਸ਼ਹਿਰ ਤੋਂ ਰਵਾਨਾ ਹੋਈ ਸੀ ਅਤੇ Arequipa ਸ਼ਹਿਰ ਵੱਲ ਜਾ ਰਹੀ ਸੀ, ਉਦੋਂ ਹੀ ਇਹ ਹਾਦਸਾ ਵਾਪਰ ਗਿਆ।

LEAVE A REPLY

Please enter your comment!
Please enter your name here