HomeWorld Newsਸਾਊਦੀ-ਯਮਨ ਟਕਰਾਅ ਹੋਇਆ ਤੇਜ਼, ਹੂਤੀਆਂ ਨੇ 24 ਘੰਟਿਆਂ 'ਚ 81 ਹਮਲਿਆਂ ਦਾ...

ਸਾਊਦੀ-ਯਮਨ ਟਕਰਾਅ ਹੋਇਆ ਤੇਜ਼, ਹੂਤੀਆਂ ਨੇ 24 ਘੰਟਿਆਂ ‘ਚ 81 ਹਮਲਿਆਂ ਦਾ ਕੀਤਾ ਦਾਅਵਾ

ਸਾਊਦੀ ਅਰਬ : ਸਾਊਦੀ ਅਰਬ ਅਤੇ ਯਮਨ ਦੇ ਹੂਤੀ ਵਿਦਰੋਹੀਆਂ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਹੂਤੀ ਵਿਦਰੋਹੀਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸਾਊਦੀ ਅਰਬ ਨੇ ਪਿਛਲੇ 24 ਘੰਟਿਆਂ ਦੌਰਾਨ ਉਨ੍ਹਾਂ ਦੇ ਟਿਕਾਣਿਆਂ ‘ਤੇ 81 ਹਵਾਈ ਅਤੇ ਮਿਜ਼ਾਈਲ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ਵਿੱਚ F-15 ਅਤੇ ਟਾਈਫੂਨ ਲੜਾਕੂ ਜਹਾਜ਼ਾਂ ਦੀ ਵਰਤੋਂ ਕੀਤੇ ਜਾਣ ਦੀ ਗੱਲ ਵੀ ਕਹੀ ਗਈ ਹੈ।

ਹੂਤੀ ਵਿਦਰੋਹੀਆਂ ਦੇ ਫੌਜੀ ਬੁਲਾਰੇ ਬ੍ਰਿਗੇਡੀਅਰ ਜਨਰਲ ਯਾਹਿਆ ਸਰੀ ਨੇ ਇਨ੍ਹਾਂ ਹਮਲਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸਾਊਦੀ ਜੰਗੀ ਜਹਾਜ਼ਾਂ ਨੇ ਕੁੱਲ 81 ਹਵਾਈ ਅਤੇ ਮਿਜ਼ਾਈਲ ਹਮਲੇ ਕੀਤੇ।

ਉਨ੍ਹਾਂ ਦਾਅਵਾ ਕੀਤਾ ਕਿ ਯਮਨ ਦੀ ਰਾਜਧਾਨੀ ਸਨਾ ਸਮੇਤ ਅਲ-ਜੌਫ, ਤਾਇਜ਼, ਸਾਦਾ, ਮਾਰੀਬ, ਲਾਹਜ, ਅਲ-ਬੈਦਾ ਅਤੇ ਅਲ-ਹੁਦੈਦਾ ਸੂਬਿਆਂ ਵਿੱਚ ਨਾਗਰਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਹਮਲਿਆਂ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਅਤੇ ਜ਼ਖ਼ਮੀ ਹੋਣ ਦੀ ਗੱਲ ਵੀ ਕਹੀ ਗਈ ਹੈ।

ਹੂਤੀ ਫੌਜੀ ਬੁਲਾਰੇ ਯਾਹਿਆ ਸਰੀ ਨੇ ਦੱਸਿਆ ਕਿ ਸਾਊਦੀ ਅਰਬ ਵੱਲੋਂ ਇਨ੍ਹਾਂ ਹਮਲਿਆਂ ਲਈ ਖਮੀਸ ਮੁਸ਼ੈਤ ਅਤੇ ਤਾਇਫ਼ ਏਅਰਬੇਸ ਤੋਂ ਉਡਾਣ ਭਰਨ ਵਾਲੇ F-15 ਅਤੇ ਟਾਈਫੂਨ ਲੜਾਕੂ ਜਹਾਜ਼ਾਂ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਨਜਰਾਨ ਤੋਂ ਮਿਜ਼ਾਈਲਾਂ ਦਾਗੇ ਜਾਣ ਦਾ ਵੀ ਦਾਅਵਾ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਯਮਨ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਸਾਊਦੀ ਅਰਬ ਵੱਲੋਂ ਕੀਤੇ ਗਏ ਹਵਾਈ ਅਤੇ ਮਿਜ਼ਾਈਲ ਹਮਲਿਆਂ ਦੀ ਕੁੱਲ ਗਿਣਤੀ 5,581 ਤੱਕ ਪਹੁੰਚ ਗਈ ਹੈ।

ਹਾਲਾਂਕਿ, ਇਨ੍ਹਾਂ ਹਮਲਿਆਂ ਅਤੇ ਨੁਕਸਾਨ ਸਬੰਧੀ ਜਾਣਕਾਰੀ ਹੂਤੀ ਵਿਦਰੋਹੀਆਂ ਦੇ ਫੌਜੀ ਬੁਲਾਰੇ ਵੱਲੋਂ ਦਿੱਤੇ ਗਏ ਬਿਆਨ ‘ਤੇ ਆਧਾਰਿਤ ਹੈ। ਇਨ੍ਹਾਂ ਦਾਅਵਿਆਂ ਦੀ ਸੁਤੰਤਰ ਪੁਸ਼ਟੀ ਦੀ ਜਾਣਕਾਰੀ ਉਪਲਬਧ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments