ਸਕੂਲੀ ਵੈਨ ਦੀ ਕੈਂਟਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ,3 ਦੀ ਮੌਤ,6 ਜ਼ਖਮੀ

0
230

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਬਦਾਯੂ ਜ਼ਿਲੇ (​​Badayu district) ਦੇ ਉਝਾਨੀ ਇਲਾਕੇ ‘ਚ ਅੱਜ ਬਰੇਲੀ-ਮਥੁਰਾ ਰੋਡ ‘ਤੇ ਬੱਚਿਆਂ ਨੂੰ ਸਕੂਲ ਲਿਜਾ ਰਹੀ ਇਕ ਵੈਨ ਦੀ ਕੈਂਟਰ (ਮਿੰਨੀ ਟਰੱਕ) ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਹੋ ਗਈ , ਜਿਸ ‘ਚ ਦੋ ਬੱਚਿਆਂ ਅਤੇ ਵੈਨ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ ਅਤੇ 6 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਮਨੋਜ ਕੁਮਾਰ ਨੇ ਦੱਸਿਆ ਕਿ ਪਿੰਡ ਬੁਟਲਾ ਦੌਲਤਪੁਰ ਸਥਿਤ ਇੱਕ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਪ੍ਰਾਈਵੇਟ ਵੈਨ ਸਵੇਰੇ ਕਰੀਬ 9.45 ਵਜੇ ਇੱਕ ਕੈਂਟਰ ਨਾਲ ਟਕਰਾ ਗਈ। ਇਸ ਦੌਰਾਨ ਪਿੱਛੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਵੀ ਵੈਨ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਵੈਨ ਚਾਲਕ ਉਮੇਸ਼ (30), ਉਸ ਦੇ ਦੋ ਸਾਲਾ ਬੱਚੇ ਅਤੇ ਛੇ ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਹੈ।

ਜ਼ਖ਼ਮੀ ਛੇ ਬੱਚਿਆਂ ਨੂੰ ਬਦਾਯੂ ਮੈਡੀਕਲ ਕਾਲਜ ਦੇ ਐਮਰਜੈਂਸੀ ਵਾਰਡ ਵਿੱਚ ਕਰਵਾਇਆ ਗਿਆ ਹੈ ਦਾਖ਼ਲ 
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਘਟਨਾ ‘ਚ ਗੰਭੀਰ ਰੂਪ ਨਾਲ ਜ਼ਖਮੀ 6 ਬੱਚਿਆਂ ਨੂੰ ਬਦਾਯੂ ਮੈਡੀਕਲ ਕਾਲਜ ਦੇ ਐਮਰਜੈਂਸੀ ਵਾਰਡ ‘ਚ ਭਰਤੀ ਕਰਵਾਇਆ ਗਿਆ ਹੈ। ਸੀਨੀਅਰ ਪੁਲਿਸ ਕਪਤਾਨ ਆਲੋਕ ਪ੍ਰਿਯਦਰਸ਼ੀ ਨੇ ਦੱਸਿਆ ਕਿ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਹੈ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here