HomePunjabਪੰਜਾਬ 'ਚ ਅੱਜ ਨਹੀਂ ਹੋਵੇਗੀ ਪਨਬੱਸ ਤੇ PRTC ਦੀ ਹੜਤਾਲ, ਯੂਨੀਅਨ ਨੇ...

ਪੰਜਾਬ ‘ਚ ਅੱਜ ਨਹੀਂ ਹੋਵੇਗੀ ਪਨਬੱਸ ਤੇ PRTC ਦੀ ਹੜਤਾਲ, ਯੂਨੀਅਨ ਨੇ ਲਿਆ ਵੱਡਾ ਫੈਸਲਾ

ਲੁਧਿਆਣਾ: ਪੰਜਾਬ ਵਿੱਚ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਅੱਜ ਤੋਂ ਕੀਤੀ ਜਾਣ ਵਾਲੀ ਹੜਤਾਲ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਇਹ ਫੈਸਲਾ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਲਿਆ ਹੈ।

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਨੁਸਾਰ ਸੈਕਟਰੀ ਸਟੇਟ ਟਰਾਂਸਪੋਰਟ, ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਫੋਨ ‘ਤੇ ਗੱਲਬਾਤ ਹੋਈ ਸੀ। ਇਸ ਦੌਰਾਨ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਹੜਤਾਲ ਨੂੰ ਅੱਗੇ ਪਾਉਣ ਦਾ ਫੈਸਲਾ ਕੀਤਾ ਗਿਆ।

ਯੂਨੀਅਨ ਨੇ ਦੱਸਿਆ ਕਿ ਵਿਭਾਗ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ 25 ਨਵੰਬਰ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਨੰਬਰ ਅਲਾਟ ਕਰਕੇ ਐਗਰੀਮੈਂਟ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਦੇ ਹੱਲ ਲਈ 27 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਵੀ ਤੈਅ ਕੀਤੀ ਗਈ ਹੈ।

ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਉਹ 25 ਨਵੰਬਰ ਨੂੰ ਦੁਪਹਿਰ ਤੱਕ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਦੀ ਉਡੀਕ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮੰਗਾਂ ‘ਤੇ ਅਮਲ ਨਾ ਹੋਇਆ ਤਾਂ ਯੂਨੀਅਨ ਵੱਲੋਂ ਤੁਰੰਤ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਫਿਲਹਾਲ ਹੜਤਾਲ ਮੁਲਤਵੀ ਹੋਣ ਕਾਰਨ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਟਲ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments