ਅੰਮ੍ਰਿਤਸਰ ਦੇ ਪਿੰਡ ਪ੍ਰੀਤ ਨਗਰ ’ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, ਪਤੀ-ਪਤਨੀ ਦੀ ਮੌਤ

0
184

ਅੰਮ੍ਰਿਤਸਰ : ਲੋਪੋਕੇ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਫਤਿਹ ਸਿੰਘ (45) ਅਤੇ ਉਸਦੀ ਪਤਨੀ ਬਲਜੀਤ ਕੌਰ ਵਜੋਂ ਹੋਈ ਹੈ।

ਮ੍ਰਿਤਕ ਦੇ ਭਤੀਜੇ ਲਾਭ ਸਿੰਘ ਨੇ ਦੱਸਿਆ ਕਿ ਫਤਿਹ ਸਿੰਘ ਅਤੇ ਆਪਣੀ ਪਤਨੀ ਦੇ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਭੀਲੋਵਾਲ ਕੱਚਾ ਤੋਂ ਲੋਪੋਕੇ ਜਾ ਰਹੇ ਸਨ। ਜਦੋਂ ਉਹ ਪਿੰਡ ਪ੍ਰੀਤ ਨਗਰ ਪਹੁੰਚੇ ਤਾਂ ਸੜਕ ਦੇ ਗਲਤ ਪਾਸੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਉਨ੍ਹਾਂ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਹੋਈ ਲੈ ਗਈ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਲੋਪੋਕੇ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਕਾਰ ਨੰਬਰ (HR-10, W-4154) ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here