HomePunjabਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਲਕੇ ਹੋਵੇਗੀ ਬਲੈਕਆਊਟ ਮੌਕ ਡਰਿੱਲ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਲਕੇ ਹੋਵੇਗੀ ਬਲੈਕਆਊਟ ਮੌਕ ਡਰਿੱਲ

ਚੰਡੀਗੜ੍ਹ/ਜਲੰਧਰ: ਪੰਜਾਬ ਵਿੱਚ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਦੀਆਂ ਤਿਆਰੀਆਂ ਪਰਖਣ ਵਾਸਤੇ 27 ਨਵੰਬਰ ਨੂੰ ਸੂਬੇ ਭਰ ਵਿੱਚ ਵਿਸ਼ੇਸ਼ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਤਹਿਤ ਰਾਤ 8 ਵਜੇ ਸਾਰੇ ਜ਼ਿਲ੍ਹਿਆਂ ਵਿੱਚ ਏਅਰ ਰੇਡ ਅਤੇ ਬਲੈਕਆਊਟ ਦਾ ਅਭਿਆਸ ਕੀਤਾ ਜਾਵੇਗਾ। ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਕੀਤੀ ਜਾ ਰਹੀ ਹੈ।

ਦੋ ਮਿੰਟ ਤੱਕ ਵੱਜਣਗੇ ਖ਼ਤਰੇ ਦੇ ਸਾਇਰਨ

ਮੌਕ ਡਰਿੱਲ ਦੀ ਸ਼ੁਰੂਆਤ ਦੋ ਮਿੰਟ ਤੱਕ ਉੱਚੀ-ਨੀਵੀਂ ਆਵਾਜ਼ ਵਿੱਚ ਸਾਇਰਨ ਵਜਾ ਕੇ ਕੀਤੀ ਜਾਵੇਗੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਤੈਅ ਕੀਤੇ ਗਏ ਇਲਾਕਿਆਂ ਵਿੱਚ ਬਲੈਕਆਊਟ ਕੀਤਾ ਜਾਵੇਗਾ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਲਈ ਕਿਹਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।

ਅੱਗ ਬੁਝਾਉਣ ਅਤੇ ਬਚਾਅ ਕਾਰਜਾਂ ਦਾ ਵੀ ਹੋਵੇਗਾ ਅਭਿਆਸ

ਇਸ ਡਰਿੱਲ ਦੌਰਾਨ ਸਿਰਫ਼ ਬਲੈਕਆਊਟ ਹੀ ਨਹੀਂ, ਸਗੋਂ ਹੋਰ ਐਮਰਜੈਂਸੀ ਸੇਵਾਵਾਂ ਦੀ ਤਿਆਰੀ ਵੀ ਪਰਖੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਦੇਣ, ਜ਼ਖ਼ਮੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਅਤੇ ਟ੍ਰੈਫਿਕ ਤੇ ਭੀੜ ਨੂੰ ਕੰਟਰੋਲ ਕਰਨ ਦੀਆਂ ਗਤੀਵਿਧੀਆਂ ਸ਼ਾਮਲ ਹੋਣਗੀਆਂ।

ਆਲ ਕਲੀਅਰ ਸਾਇਰਨ ਨਾਲ ਖ਼ਤਮ ਹੋਵੇਗੀ ਡਰਿੱਲ

ਅਭਿਆਸ ਦੇ ਅੰਤ ਵਿੱਚ ਲਗਾਤਾਰ ਦੋ ਮਿੰਟ ਤੱਕ ਸਾਇਰਨ ਵਜਾ ਕੇ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ। ਪ੍ਰਸ਼ਾਸਨ ਨੇ ਲੋਕਾਂ ਨੂੰ ਸਪੱਸ਼ਟ ਕੀਤਾ ਹੈ ਕਿ ਇਹ ਸਿਰਫ਼ ਇੱਕ ਨਿਯਮਤ ਮੌਕ ਡਰਿੱਲ ਹੈ। ਇਸ ਲਈ ਸਾਇਰਨ ਦੀ ਆਵਾਜ਼ ਸੁਣ ਕੇ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments