HomePunjabਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਾਰੀ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਠੰਢ ਦਾ ਅਸਰ ਲਗਾਤਾਰ ਵਧ ਰਿਹਾ ਹੈ। ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 28 ਨਵੰਬਰ ਤੱਕ ਚੇਤਾਵਨੀ ਜਾਰੀ ਕੀਤੀ ਹੈ। ਹਾਲਾਂਕਿ, ਦਿਨ ਵੇਲੇ ਮੌਸਮ ਸਾਫ਼ ਰਹਿਣ ਅਤੇ ਧੁੱਪ ਨਿਕਲਣ ਦੀ ਉਮੀਦ ਹੈ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ, ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.4 ਡਿਗਰੀ ਰਿਹਾ, ਜੋ ਆਮ ਨਾਲੋਂ 1.4 ਡਿਗਰੀ ਘੱਟ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ (ਮੁਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ।

ਉੱਤਰੀ ਦਿਸ਼ਾ ਅਤੇ ਪਹਾੜੀ ਇਲਾਕਿਆਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਰਹੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ।

ਸਵੇਰ ਅਤੇ ਰਾਤ ਦੇ ਸਮੇਂ ਧੁੰਦ ਤੇ ਠੰਢ ਦਾ ਅਸਰ ਵਧੇਰੇ ਰਹਿਣ ਦੀ ਸੰਭਾਵਨਾ ਹੈ, ਜਦਕਿ ਦਿਨ ਵੇਲੇ ਅਸਮਾਨ ਸਾਫ਼ ਰਹਿਣ ਅਤੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 3 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਦੌਰਾਨ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਇਹ 26 ਤੋਂ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ, ਜਦਕਿ ਰਾਤ ਦਾ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ। ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੋਂ 3 ਦਸੰਬਰ ਤੱਕ ਪੰਜਾਬ ਲਈ ਕੋਈ ਨਵੀਂ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments