ਰਾਂਚੀ: ਝਾਰਖੰਡ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜ਼ਮੀਨ ਘੁਟਾਲੇ (Land Scam) ‘ਚ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Former Chief Minister Hemant Soren) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਹੇਮੰਤ ਸੋਰੇਨ ਦੀ ਰਿਮਾਂਡ ਦੀ ਮਿਆਦ ਹੋਰ ਵਧਾ ਦਿੱਤੀ ਗਈ ਹੈ। ਈਡੀ ਨੂੰ 5 ਦਿਨਾਂ ਦਾ ਹੋਰ ਰਿਮਾਂਡ ਮਿਲਿਆ ਹੈ। ਦਰਅਸਲ, 5 ਦਿਨ ਦੀ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ, ਸਾਬਕਾ ਸੀਐਮ ਹੇਮੰਤ ਸੋਰੇਨ ਨੂੰ ਅੱਜ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ‘ਚ ਈਡੀ ਵੱਲੋਂ ਕੀਤੀ ਗਈ ਮੰਗ ‘ਤੇ ਸੁਣਵਾਈ ਹੋਈ। ਸਾਹਮਣੇ ਆਈ ਹੈ ।
ਇੱਥੇ 7 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਈਡੀ ਨੇ ਕੀਤੀ ਸੀ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਈਡੀ ਨੂੰ 5 ਦਿਨਾਂ ਦਾ ਰਿਮਾਂਡ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਅਗਲੇ 5 ਦਿਨਾਂ ਲਈ ਫਿਰ ਤੋਂ ਹੇਮੰਤ ਸੋਰੇਨ ਈਡੀ ਦੀ ਹਿਰਾਸਤ ਵਿੱਚ ਹੋਣਗੇ ਅਤੇ ਉਨ੍ਹਾਂ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਈਡੀ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਹੇਮੰਤ ਸੋਰੇਨ ਨੇ ਆਪਣੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ ਹੈ।
ਸੂਤਰਾਂ ਮੁਤਾਬਕ ਈਡੀ ਦਫ਼ਤਰ ਵਿੱਚ ਹੇਮੰਤ ਸੋਰੇਨ ਕੁਦਰਤ ਤੋਂ ਦੂਰ ਰਹੇ ਹਨ। ਹੇਮੰਤ ਨੇ ਅਦਾਲਤ ਨੂੰ ਸੁਣਵਾਈ ਦੌਰਾਨ ਆਪਣੀਆਂ ਸਮੱਸਿਆਵਾਂ ਦੱਸੀਆਂ ਹਨ। 7 ਦਿਨ ਦੇ ਰਿਮਾਂਡ ਦੀ ਮੰਗ ‘ਤੇ ਹੇਮੰਤ ਸੋਰੇਨ ਨੇ ਅਦਾਲਤ ਦੇ ਸਾਹਮਣੇ ਕਿਹਾ ਕਿ ਉਨ੍ਹਾਂ ਨੂੰ ਈਡੀ ਦਫਤਰ ‘ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਈਡੀ ਦੀ ਅਦਾਲਤ ਵਿੱਚ ਧੁੱਪ ਵੀ ਨਹੀਂ ਮਿਲ ਰਹੀ ਹੈ। ਬੰਦ ਕਮਰੇ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਈਡੀ ਦਫ਼ਤਰ ਵਿੱਚ ਉਹ ਖੁੱਲ੍ਹੀ ਹਵਾ ਵਿੱਚ ਨਹੀਂ ਰਹਿ ਪਾ ਰਹੇ ਹਨ ਇਸ ਲਈ ਉਨ੍ਹਾਂ ਦਾ ਰਿਮਾਂਡ ਨਾ ਦਿੱਤਾ ਜਾਵੇ।