HomePunjabਲੁਧਿਆਣਾ ਦੀ ਬਿੰਦਰਾ ਕਾਲੋਨੀ ’ਚ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, 1...

ਲੁਧਿਆਣਾ ਦੀ ਬਿੰਦਰਾ ਕਾਲੋਨੀ ’ਚ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, 1 ਨੌਜਵਾਨ ਦੀ ਹੋਈ ਮੌਤ

ਲੁਧਿਆਣਾ: ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਫੋਟੋ ਨੂੰ ਲੈ ਕੇ ਦੋਸਤਾਂ ਵਿਚਾਲੇ ਸ਼ੁਰੂ ਹੋਇਆ ਵਿਵਾਦ ਇੰਨਾ ਵਧ ਗਿਆ ਕਿ ਇੱਕ ਨੌਜਵਾਨ ਨੂੰ ਆਪਣੀ ਜਾਨ ਗੁਆਉਣੀ ਪਈ। ਲੁਧਿਆਣਾ ਦੀ ਬਿੰਦਰਾ ਕਾਲੋਨੀ ਵਿੱਚ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਹਨੀ ਨਾਮ ਦਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ਵਿੱਚ ਹਸਪਤਾਲ ਵਿੱਚ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਥਾਣਾ ਦਰੇਸੀ ਦੇ ਅਧੀਨ ਆਉਂਦੇ ਇਲਾਕੇ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਕ ਨੌਜਵਾਨ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਨਾਲ RIP ਲਿਖ ਕੇ ਪੋਸਟ ਸਾਂਝੀ ਕੀਤੀ ਗਈ ਸੀ। ਇਸ ਪੋਸਟ ਨੂੰ ਲੈ ਕੇ ਉਸ ਦੇ ਇੱਕ ਦੋਸਤ ਨੇ ਇਤਰਾਜ਼ ਜਤਾਇਆ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਬਹਿਸ ਹੋ ਗਈ। ਭਾਵੇਂ ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ, ਪਰ ਦੋਵਾਂ ਧਿਰਾਂ ਵਿਚਾਲੇ ਰੰਜਿਸ਼ ਖ਼ਤਮ ਨਹੀਂ ਹੋਈ।

ਬੀਤੀ ਰਾਤ ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਮੁੜ ਤਕਰਾਰ ਹੋ ਗਈ। ਇਸ ਤੋਂ ਬਾਅਦ ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ ਅਤੇ ਝਗੜਾ ਹਿੰਸਕ ਰੂਪ ਧਾਰ ਗਿਆ। ਇਸ ਦੌਰਾਨ ਹਨੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸੀ.ਐੱਮ.ਸੀ. ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਪੰਜ ਮੁਲਜ਼ਮ ਕੀਤੇ ਗ੍ਰਿਫ਼ਤਾਰ

ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰੈੱਸ ਕਾਨਫਰੰਸ ਦੌਰਾਨ ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ RIP ਲਿਖ ਕੇ ਫੋਟੋ ਪਾਉਣ ਨੂੰ ਲੈ ਕੇ ਦੋਸਤਾਂ ਵਿਚਾਲੇ ਵਿਵਾਦ ਹੋਇਆ ਸੀ, ਜਿਸ ਨੇ ਬਾਅਦ ਵਿੱਚ ਗੰਭੀਰ ਰੂਪ ਧਾਰ ਲਿਆ। ਹਮਲੇ ਵਿੱਚ ਜ਼ਖ਼ਮੀ ਹੋਏ ਹਨੀ ਦੀ ਇਲਾਜ ਦੌਰਾਨ ਮੌਤ ਹੋ ਗਈ।

ਹੋਰ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ

ਪੁਲਿਸ ਅਧਿਕਾਰੀ ਮੁਤਾਬਕ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਵਾਰਦਾਤ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments