HomePunjabਸੇਵਾਦਾਰ 'ਤੇ ਜਾਨਲੇਵਾ ਹਮਲਾ ਕਰਕੇ ਗੋਲਕ 'ਚੋਂ 50-60 ਹਜ਼ਾਰ ਰੁਪਏ ਲੈ ਕੇ...

ਸੇਵਾਦਾਰ ‘ਤੇ ਜਾਨਲੇਵਾ ਹਮਲਾ ਕਰਕੇ ਗੋਲਕ ‘ਚੋਂ 50-60 ਹਜ਼ਾਰ ਰੁਪਏ ਲੈ ਕੇ ਚੋਰ ਫ਼ਰਾਰ

ਰਾਜਪੁਰਾ: ਰਾਜਪੁਰਾ ਨੇੜਲੇ ਪਿੰਡ ਉਪਲਹੇੜੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਚੋਰੀ ਦੀ ਨੀਅਤ ਨਾਲ ਦਾਖ਼ਲ ਹੋਏ ਇੱਕ ਅਣਪਛਾਤੇ ਵਿਅਕਤੀ ਵੱਲੋਂ ਗੁਰੂ ਘਰ ਦੇ ਸੇਵਾਦਾਰ ‘ਤੇ ਜਾਨਲੇਵਾ ਹਮਲਾ ਕਰਕੇ ਜ਼ਖ਼ਮੀ ਕਰਨ ਅਤੇ ਗੋਲਕ ਵਿੱਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋਣ ਦਾ ਮਾਮਲਾ ਗਰਮਾ ਗਿਆ ਹੈ। ਥਾਣਾ ਸਦਰ ਰਾਜਪੁਰਾ ਦੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਪਿੰਡ ਉਪਲਹੇੜੀ ਵਾਸੀ ਸੇਵਾਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਦੇਗ ਤਿਆਰ ਕਰਨ ਦੀ ਸੇਵਾ ਨਿਭਾਉਂਦਾ ਹੈ। ਬੀਤੀ 23 ਨਵੰਬਰ ਨੂੰ ਤੜਕਸਾਰ ਕਰੀਬ 2 ਵਜੇ ਜਦੋਂ ਉਹ ਸੇਵਾ ਲਈ ਪਹੁੰਚਿਆ ਤਾਂ ਦੇਖਿਆ ਕਿ ਦਰਬਾਰ ਸਾਹਿਬ ਦਾ ਗੇਟ ਖੁੱਲ੍ਹਾ ਪਿਆ ਸੀ ਅਤੇ ਤਾਲਾ ਟੁੱਟਿਆ ਹੋਇਆ ਸੀ।

ਜਦੋਂ ਸੇਵਾਦਾਰ ਬਲਦੇਵ ਸਿੰਘ ਦਰਬਾਰ ਸਾਹਿਬ ਦੇ ਅੰਦਰ ਦਾਖ਼ਲ ਹੋਇਆ ਤਾਂ ਉੱਥੇ ਮੌਜੂਦ ਅਣਪਛਾਤੇ ਮੁਲਜ਼ਮ ਨੇ ਉਸ ‘ਤੇ ਲੋਹੇ ਦੀ ਪਾਈਪ ਨਾਲ ਸਿਰ ‘ਤੇ ਵਾਰ ਕਰ ਦਿੱਤਾ ਅਤੇ ਗਲ਼ਾ ਘੁੱਟਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਸੇਵਾਦਾਰ ਨੂੰ ਜ਼ਖ਼ਮੀ ਹਾਲਤ ਵਿੱਚ ਛੱਡ ਕੇ ਗੋਲਕ ਵਿੱਚੋਂ ਕਰੀਬ 50 ਤੋਂ 60 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਦੂਜੇ ਪਾਸੇ, ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਅਤੇ ਪੰਥਕ ਧਿਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਕਾਲ ਯੂਥ ਜਥੇਬੰਦੀ ਦੇ ਆਗੂਆਂ ਨੇ ਐੱਸ.ਪੀ. ਰਾਜਪੁਰਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਹੈ ਅਤੇ ਦੋਸ਼ ਲਾਇਆ ਹੈ ਕਿ ਪੁਲਿਸ ਵੱਲੋਂ 25 ਨਵੰਬਰ ਨੂੰ ਦਰਜ ਕੀਤੀ ਗਈ ਐੱਫ.ਆਈ.ਆਰ. ਨੰਬਰ 103 ਵਿੱਚ ਬਹੁਤ ਹਲਕੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਜਥੇਬੰਦੀ ਨੇ ਮਾਮਲੇ ਵਿੱਚ ਕਤਲ ਦੀ ਕੋਸ਼ਿਸ਼ (ਧਾਰਾ 109) ਅਤੇ ਬੇਅਦਬੀ/ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ (ਧਾਰਾ 299) ਦੀਆਂ ਸਖ਼ਤ ਧਾਰਾਵਾਂ ਦਾ ਵਾਧਾ ਕਰਕੇ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments