ਵਿਧਾਇਕ ਰਾਜ ਕੁਮਾਰ ਚੱਬੇਵਾਲ ‘ਆਪ ‘ਚ ਹੋਏ ਸ਼ਾਮਲ

0
194

ਪੰਜਾਬ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ‘ਚ ਪਾਰਟੀ ਬਦਲਾਅ ਜਾਰੀ ਹਨ। ਇਸ ਕਾਰਨ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ (Raj Kumar Chabewal) ਨੇ ਆਮ ਆਦਮੀ ਪਾਰਟੀ (The Aam Aadmi Party) ਨਾਲ ਹੱਥ ਮਿਲਾ ਲਿਆ ਹੈ। ਉਹ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਵਿਧਾਇਕ ਡਾ: ਰਾਜਕੁਮਾਰ ਚੱਬੇਵਾਲ ਸੀ.ਐਮ. ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪਰਿਵਾਰ ਵੱਲੋਂ ਡਾ: ਰਾਜਕੁਮਾਰ ਜੀ ਦਾ ਸਮੁੱਚੀ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਤਹਿ ਦਿਲੋਂ ਸਵਾਗਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here