Google search engine
Home ਪੰਜਾਬ ਲੁਧਿਆਣਾ ਸ਼ਹਿਰ ’ਚ 20 ਮਾਰਚ ਨੂੰ ਲਗਾਇਆ ਜਾਵੇਗਾ ਮੈਗਾ ਰੋਜ਼ਗਾਰ ਮੇਲੇ 

ਲੁਧਿਆਣਾ ਸ਼ਹਿਰ ’ਚ 20 ਮਾਰਚ ਨੂੰ ਲਗਾਇਆ ਜਾਵੇਗਾ ਮੈਗਾ ਰੋਜ਼ਗਾਰ ਮੇਲੇ 

0
61

ਲੁਧਿਆਣਾ : ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਨੌਜਵਾਨ ਵਰਗ ਦੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਬੀ.ਈ.), ਲੁਧਿਆਣਾ ਵੱਲੋਂ 20 ਮਾਰਚ ਨੂੰ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਇਹ ਮੇਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਐਨ.ਆਈ.ਐਮ.ਟੀ.), ਮਾਡਲ ਟਾਊਨ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੈਗਾ ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੈ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ 2 ਫੋਟੋ ਸਟੈਟ ਕਾਪੀਆਂ ਲੈ ਕੇ ਆਉਣੀਆਂ ਲਾਜਮੀ ਹਨ। ਇਸ ਮੇਲੇ ’ਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।

LEAVE A REPLY

Please enter your comment!
Please enter your name here