Google search engine
Home ਪੰਜਾਬ ਪੰਜਾਬ ਦੇ 11 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਪੰਜਾਬ ਦੇ 11 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

0
117

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਰੁੱਖ ਬਦਲ ਲਿਆ ਹੈ। ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ (16 ਮਾਰਚ) ਦੇ ਲਈ ਪੰਜਾਬ ਅਤੇ ਚੰਡੀਗੜ੍ਹ ਬਿਜਲੀ ਡਿੱਗਣ ਅਤੇ 30-40ਕਿਮੀ/ ਘੰਟਿਆ ਦੀ ਰਫਤਾਰ ਨਾਲ ਹਨੇਰੀ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਤਾਪਮਾਨ ਵਿੱਚ ਭਾਰੀ ਗਿਰਾਵਟ

ਬੀਤੇ ਦਿਨ ਪਏ ਮੀਂਹ ਅਤੇ ਗੜੇਮਾਰੀ ਨੇ ਪਾਰਾ 6.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮਾਰਚ ਦੇ ਮਹੀਨੇ ਵਿੱਚ ਪਹਿਲੀ ਵਾਰ ਤਾਪਮਾਨ ਆਮ ਨਾਲੋਂ 2.9 ਡਿਗਰੀ ਘੱਟ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਹਲਕੀ ਠੰਢ ਮਹਿਸੂਸ ਹੋਈ। ਅਬੋਹਰ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਦਾ ਤਾਪਮਾਨ 26.5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ।

ਇਨ੍ਹਾਂ 11 ਜ਼ਿਲ੍ਹਿਆਂ ਦੇ ਲਈ ਚੇਤਾਵਨੀ

ਪਠਾਨਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ ਅਤੇ ਰੂਪਨਗਰ ਸਮੇਤ 11 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 5 ਮਿਲੀਮੀਟਰ ਮੀਂਹ ਪਿਆ।

ਅਗਲੇ ਤਿੰਨ ਦਾ ਹਾਲ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 17, 18 ਅਤੇ 21 ਮਾਰਚ ਨੂੰ ਵੀ ਬੂੰਦਾਬਾਂਦੀ ਜਾਰੀ ਰਹਿਣ ਦੀ ਉਮੀਦ ਹੈ। ਅਗਲੇ 48 ਘੰਟਿਆਂ ਦੌਰਾਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਹੋਰ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ ਪਾਰਾ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇਗਾ।

LEAVE A REPLY

Please enter your comment!
Please enter your name here