ਪੰਜਾਬ : ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਲੱਕੀ ਪਟਿਆਲ ਦੀ ਇੱਕ ਆਡੀਓ ਰਿਕਾਰਡਿੰਗ ਤੇਜ਼ੀ ਨਾਲ ਵਾਇਰਲ ਹੋਈ ਹੈ, ਜਿਸ ਵਿੱਚ ਉਹ ਖੁੱਲ੍ਹ ਕੇ ਗਾਇਕ ਮਨਕੀਰਤ ਔਲਖ ਨੂੰ ਨਿਸ਼ਾਨਾ ਬਣਾਉਣ ਬਾਰੇ ਗੱਲ ਕਰ ਰਿਹਾ ਹੈ।
ਆਡੀਓ ਵਿੱਚ, ਗੈਂਗਸਟਰ ਦਾ ਦਾਅਵਾ ਹੈ ਕਿ ਚੰਡੀਗੜ੍ਹ ਸੈਕਟਰ 9 ਵਿੱਚ ਹੋਏ ਕਤਲ ਤੋਂ ਬਾਅਦ ਕੁਝ ਲੋਕਾਂ ਵਿੱਚ ਦਹਿਸ਼ਤ ਪੈਂਦਾ ਹੋ ਗਈ ਹੈ ਅਤੇ ਮਨਕੀਰਤ ਔਲਖ ਅਗਲਾ ਨਿਸ਼ਾਨਾ ਹੋ ਸਕਦੇ ਹਨ। ਗੈਂਗਸਟਰ ਦਾ ਇਹ ਵੀ ਕਹਿਣਾ ਹੈ ਕਿ ਸੁਰੱਖਿਆ ਵਧਾਉਣ ਨਾਲ ਕੋਈ ਫ਼ਰਕ ਨਹੀਂ ਪਵੇਗਾ ਗਾਇਕ ਜਿੰਨੇ ਮਰਜ਼ੀ ਗਨਮੈਨ ਰੱਖ ਲਵੇ। ਹੁਣ ਉਸਦਾ ਹੀ ਨੰਬਰ ਹੈ। ਗੈਂਗਸਟਰ ਨੇ ਇਹ ਵੀ ਕਿਹਾ ਕਿ ਉਹ ਮੋਹਾਲੀ ਵਿੱਚ ਰਹਿੰਦਾ ਹੈ ਅਤੇ ਵਿਦੇਸ਼ਾਂ ਤੋਂ ਸਟੋਰੀਆਂ ਪਾਉਂਦਾ ਹੈ ।
ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ (18 ਮਾਰਚ) ਨੂੰ ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਇਸ ਦੌਰਾਨ ਪ੍ਰਾਪਰਟੀ ਡੀਲਰ ਨੂੰ 12 ਗੋਲੀਆਂ ਮਾਰੀਆਂ ਗਈਆਂ ਸਨ । ਚੰਡੀਗੜ੍ਹ ਵਿੱਚ ਇੱਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੌਰਾਨ ਪ੍ਰਾਪਰਟੀ ਡੀਲਰ ਨੂੰ 12 ਗੋਲੀਆਂ ਮਾਰੀਆਂ ਗਈਆਂ। ਲੱਕੀ ਪਟਿਆਲਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਦੋਸ਼ ਲਗਾਇਆ ਕਿ ਮ੍ਰਿਤਕ ਆਪਣੇ ਵਿਰੋਧੀਆਂ ਨੂੰ ਜਾਣਕਾਰੀ ਪ੍ਰਦਾਨ ਕਰ ਰਿਹਾ ਸੀ ਅਤੇ ਉਸਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ। ਸੁਰੱਖਿਆ ਏਜੰਸੀਆਂ ਇਸ ਸਮੇਂ ਘਟਨਾ ਪ੍ਰਤੀ ਸੁਚੇਤ ਹਨ ਅਤੇ ਜਾਂਚ ਚੱਲ ਰਹੀ ਹੈ। ਇਹ ਵੀ ਧਿਆਨ ਦੇਣ ਯੋਗ ਹੈ ਕਿ ਗਾਇਕ ਮਨਕੀਰਤ ਔਲਖ ਨੂੰ ਪਹਿਲਾਂ ਵੀ ਦੋ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।








