ਮੋਗਾ: ਮੋਗਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅੰਤਰਰਾਸ਼ਟਰੀ ਕਬੱਡੀ ਖ਼ਿਡਾਰੀ (International Kabaddi player) ਨੂੰ ਘਰ ਆ ਕੇ ਗੋਲੀਆਂ ਮਾਰਨ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀ ਸੁਖਦੀਪ ਸਿੰਘ ਦੇ ਪਿਤਾ ਇੰਦਰਪਾਲ ਸਿੰਘ ਸੋਹਣਾ ਵਾਸੀ ਧੂੜਕੋਟ (Village Dhurkot) ਰਣਸੀਂਹ ਵਲੋਂ ਬੀਤੀ ਰਾਤ ਪੁਲਸ ਹਿਰਾਸਤ ਵਿਚੋਂ ਬਾਹਰ ਆਉਣ ’ਤੇ ਖ਼ੁਦਕੁਸ਼ੀ ਕਰ ਲਈ ਗਈ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਕੱਬਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੀ ’ਤੇ ਉਸ ਸਮੇਂ ਹਮਲਾ ਹੋਇਆ ਸੀ ਜਦੋਂ ਉਹ ਆਪਣੇ ਘਰ ਵਿਚ ਹੀ ਮੌਜੂਦ ਸੀ। ਇਸ ਦੌਰਾਨ ਘਰ ਵਿਚ ਕਬੂਤਰ ਦੇਖਣ ਆਏ ਦੋ ਸ਼ੂਟਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਬਿੰਦਰੂ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ।
ਇਸ ਮਾਮਲੇ ਵਿਚ ਪੁਲਸ ਵੱਲੋਂ ਤਫਤੀਸ਼ ਜਾਰੀ ਸੀ ਜਿਸ ਵਿਚ ਸ਼ੱਕ ਸੀ ਕਿ ਇਹ ਉਕਤ ਵਿਅਕਤੀ ਇੰਦਰਪਾਲ ਸਿੰਘ ਦਾ ਹਮਲੇ ਵਿਚ ਹੱਥ ਹੋ ਸਕਦਾ ਹੈ ਜਿਸ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਲਈ ਪੁਲਸ ਥਾਣੇ ਲੈ ਕੇ ਆਈ ਸੀ ਜਿਸ ਨੂੰ ਰਾਤ ਨੂੰ ਪਿੰਡ ਦੇ ਮੋਹਤਬਰ ਮੈਂਬਰਾਂ ਦੀ ਜ਼ਿੰਮੇਵਾਰੀ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇੰਦਰਪਾਲ ਸਿੰਘ ਨੇ ਘਰ ਜਾ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਮੁਤਾਬਕ ਮੁੱਖ ਅਫਸਰ ਦੇ ਦੁਰਵਿਵਹਾਰ ਤੋਂ ਦੁਖੀ ਹੋ ਕੀਤੀ ਇੰਦਰਪਾਲ ਸਿੰਘ ਨੇ ਆਤਮਹੱਤਿਆ ਕੀਤੀ ਹੈ। ਹੁਣ ਪਰਿਵਾਰ ਵਾਲਿਆਂ ਨੇ ਪੁਲਸ ’ਤੇ ਦੋਸ਼ ਲਗਾਇਆ ਹੈ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਨਜਾਇਜਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਸੀ।