ਪੰਜਾਬ: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann ) ਦੇ ਘਰ ਕਿਲਕਾਰੀ ਗੂੰਜ ਚੁੱਕੀ ਹੈ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। ਜਿਸਦੀ ਜਾਣਕਾਰੀ ਖੁਦ ਸੀ.ਐੱਮ ਮਾਨ ਨੇ ਟਵੀਟ ਕਰਕੇ ਦਿੱਤੀ ਹੈ । ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖਸ਼ੀ ਹੈ ਜੱਚਾ ਅਤੇ ਬੱਚਾ ਦੋਵੇਂ ਤੰਦਰੁਸਤ ਹਨ।