ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ (Maharani Preneet Kaur) ਪਿਛਲੇ ਦਿਨੀਂ ਹੀ ਭਾਜਪਾ ‘ਚ ਸ਼ਾਮਲ ਹੋਏ ਸਨ। ਪ੍ਰਨੀਤ ਕੌਰ ਪਟਿਆਲਾ ਤੋਂ ਸੰਸਦ ਮੈਂਬਰ ਹਨ। ਬੀਤੇ ਦਿਨ ਭਾਜਪਾ ਵੱਲੋਂ ਪੰਜਾਬ ‘ਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿੰਨਾ ‘ਚ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ। ਪ੍ਰਨੀਤ ਕੌਰ ਪਹਿਲਾਂ ਵੀ ਪਟਿਆਲਾ ਤੋਂ ਸੰਸਦ ਰਹਿ ਚੁੱਕੇ ਹਨ। ਇਸ ਵਾਰ ਭਾਜਪਾ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਗਈ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੇ ਜਾਣ ਤੇ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਅੱਜ ਤੋਂ ਪ੍ਰਨੀਤ ਕੌਰ ਵੱਲੋਂ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ।