Google search engine
Homeਦੇਸ਼ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਨੂੰ ਲੈ ਕੇ ਦਿੱਤਾ ਆਪਣਾ ਪ੍ਰਤੀਕ੍ਰਮ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਨੂੰ ਲੈ ਕੇ ਦਿੱਤਾ ਆਪਣਾ ਪ੍ਰਤੀਕ੍ਰਮ

ਦੇਸ਼: ਰੱਖਿਆ ਮੰਤਰੀ ਰਾਜਨਾਥ ਸਿੰਘ (Defense Minister Rajnath Singh) ਨੇ ਦੇਸ਼ ਦੀ ਬਿਹਤਰੀ ਲਈ ਅੱਜ ਫਿਰ ‘ਇੱਕ ਦੇਸ਼, ਇੱਕ ਚੋਣ’ ਪ੍ਰਣਾਲੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਹੋਵੇਗੀ। ਸਿੰਘ ਨੇ ਮੱਧ ਪ੍ਰਦੇਸ਼ (Madhya Pradesh) ਦੇ ਸਿੱਧੀ ਸੰਸਦੀ ਹਲਕੇ ਦੇ ਸਿੰਗਰੌਲੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਦੇ ਹੱਕ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ।ਭਾਜਪਾ ਦੇ ਸੀਨੀਅਰ ਨੇਤਾ ਨੇ ਕਿਹਾ ਕਿ ਸਾਡੀ ਪਾਰਟੀ ਮੰਨਦੀ ਹੈ ਕਿ ਦੇਸ਼ ‘ਚ ਇਕ ਦੇਸ਼, ਇਕ ਚੋਣ ਦੀ ਵਿਵਸਥਾ ਲਾਗੂ ਹੋਣੀ ਚਾਹੀਦੀ ਹੈ। ਇਸ ਤਹਿਤ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਹੋਣੀਆਂ ਚਾਹੀਦੀਆਂ ਹਨ। ਜੇਕਰ ਅਜਿਹਾ ਹੋ ਜਾਵੇ ਤਾਂ ਪੈਸੇ ਅਤੇ ਸਮੇਂ ਦੀ ਬਰਬਾਦੀ ਤੋਂ ਬਚਿਆ ਜਾ ਸਕਦਾ ਹੈ।

ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪ੍ਰਣਾਲੀ ਦੇ ਨਾਲ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਬਣਾਈ ਹੈ।ਜੇ ਇਹ ਸਿਸਟਮ ਲਾਗੂ ਹੁੰਦਾ ਹੈ, ਤਾਂ ਦੇਸ਼ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਮੱਧ ਪ੍ਰਦੇਸ਼ ਵਿੱਚ ਕੁਝ ਮਹੀਨੇ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਕਿਹਾ ਕਿ ਉਸ ਸਮੇਂ ਇਹ ਕਿਹਾ ਜਾ ਰਿਹਾ ਸੀ ਕਿ ਭਾਜਪਾ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਗੁੱਸਾ ਹੈ, ਪਰ ਨਤੀਜੇ ਪੂਰੀ ਤਰ੍ਹਾਂ ਭਾਜਪਾ ਦੇ ਹੱਕ ਵਿੱਚ ਆਏ ਅਤੇ ਇੱਕ ਵਾਰ ਫਿਰ ਮੋਦੀ ਦੀ ਲੋਕਪ੍ਰਿਅਤਾ ਸਾਬਤ ਹੋਈ।

ਉਨ੍ਹਾਂ ਭਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਫਿਰ ਮੱਧ ਪ੍ਰਦੇਸ਼ ਵਿੱਚ ਅਜਿਹੇ ਹੀ ਨਤੀਜੇ ਆਉਣਗੇ। ਸੀਨੀਅਰ ਭਾਜਪਾ ਆਗੂ ਨੇ ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਬਾਰੇ ਦੱਸਿਆ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਵੀ ਲੋਕਾਂ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਨੇ ਗਰੀਬਾਂ, ਲੋਕਾਂ ਅਤੇ ਦੇਸ਼ ਦੇ ਹਿੱਤ ਵਿੱਚ ਕੰਮ ਕੀਤਾ ਹੈ ਪਰ ਕਾਂਗਰਸ ਕਈ ਦਹਾਕਿਆਂ ਤੱਕ ਦੇਸ਼ ’ਤੇ ਰਾਜ ਕਰਨ ਦੇ ਬਾਵਜੂਦ ਵੀ ਲੋਕਾਂ ਦੀ ਸੇਵਾ ਨਹੀਂ ਕਰ ਸਕੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments