‘ਆਪ’ 16 ਨੂੰ ਕਰੇਗੀ ਉਮੀਦਵਾਰਾਂ ਦਾ ਐਲਾਨ

0
198

 

ਜਲੰਧਰ : ਆਮ ਆਦਮੀ ਪਾਰਟੀ (AAP) 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ’ਤੇ ਪੋਸਟ ਪਾ ਕੇ ਇਹ ਗੱਲ ਸਾਂਝੀ ਕੀਤੀ ਹੈ।

ਆਪ’ ਪੰਜਾਬ ‘ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਅਤੇ ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ, ਫਤਿਹਗੜ੍ਹ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਉਮੀਦਵਾਰ ਐਲਾਨਿਆ ਸੀ। ਪਰ ਪਾਰਟੀ ਦੇ ਜਲੰਧਰ ਸੀਟ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ‘ਆਪ’ ਪਾਰਟੀ ਛੱਡ ਕੇ ਭਾਜਪਾ ਵਿੱਚ ਜਾ ਸ਼ਾਮਲ ਹੋਏ ਸਨ।

ਇਸ ਤੋਂ ਕੁੱਝ ਦਿਨ ਬਾਅਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਵੀ ਜਾਰੀ ਕੀਤੀ ਗਈ ਸੀ, ਜਿਸ ‘ਚ ਪਾਰਟੀ ਨੇ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਸੀ।

ਹੁਣ ਵੇਖਣਾ ਇਹ ਹੋਵੇਗਾ ਕਿ ਜਲੰਧਰ ਅਤੇ ਲੁਧਿਆਣਾ ਤੋਂ ਕਿਹੜੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਹੋਵੇਗਾ।

LEAVE A REPLY

Please enter your comment!
Please enter your name here