ਜੰਡਿਆਲਾ ਗੁਰੂ ‘ਚ ਗਰਮਾਇਆ ਦੋਹਰੇ ਕਤਲ ਕਾਂਡ, ਨੈਸ਼ਨਲ ਹਾਈਵੇਅ ਕੀਤਾ ਜਾਮ

0
414

ਜੰਡਿਆਲਾ ਗੁਰੂ : ਜੰਡਿਆਲਾ ਗੁਰੂ (Jandiala Guru) ‘ਚ ਦੋਹਰੇ ਕਤਲ ਕਾਂਡ ਗਰਮਾਇਆ ਹੈ। ਪਰਿਵਾਰ ਅਤੇ ਸਥਾਨਕ ਲੋਕਾਂ ਨੇ ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇਅ (National Highway) ਨੂੰ ਜਾਮ ਕਰ ਦਿੱਤਾ ਹੈ। ਉਹ ਦੋਵੇਂ ਲਾਸ਼ਾਂ ਸੜਕ ’ਤੇ ਰੱਖ ਕੇ ਨਾਅਰੇਬਾਜ਼ੀ ਕਰ ਰਹੇ ਹਨ। ਵੱਡੀ ਗਿਣਤੀ ਵਿੱਚ ਔਰਤਾਂ ਨਜ਼ਰ ਆ ਰਹੀਆਂ ਹਨ। ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਹੈ। ਪ੍ਰਦਰਸ਼ਨਕਾਰੀਆਂ ਨੇ ਇਨਸਾਫ਼ ਦੀ ਅਪੀਲ ਕੀਤੀ ਹੈ। ਕਤਲ ਕੇਸ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਬੀਤੀ ਸ਼ਾਮ ਸ਼ਹੀਦ ਊਧਮ ਸਿੰਘ ਚੌਕ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ ਅੰਮ੍ਰਿਤਪਾਲ ਸਿੰਘ ਸਾਜਨ ਅਤੇ ਕੁਲਵੰਤ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹੈਪੀ ਜੱਟਾਂ ਗੈਂਗ ਨਾਲ ਸਬੰਧਤ ਹਨ। ਮੌਕੇ ‘ਤੇ ਐਸ.ਐਸ.ਪੀ. ਦੇਹਾਤੀ ਸਤਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਸਨ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਜਿਵੇਂ ਕਿ ਇਹ ਦੋਹਰਾ ਕਤਲ ਹੋਇਆ ਹੈ, ਉਸ ਤੋਂ ਲੱਗਦਾ ਹੈ ਕਿ ਇਹ ਪੂਰੀ ਯੋਜਨਾਬੰਦੀ ਨਾਲ ਕੀਤਾ ਗਿਆ ਸੀ।

LEAVE A REPLY

Please enter your comment!
Please enter your name here