ਚੰਡੀਗੜ੍ਹ: ਹੁਣੇ ਹੁਣੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ED ਨੇ ਆਮ ਆਦਮੀ ਪਾਰਟੀ (Aam Aadmi Party) ਦੇ ਇੱਕ ਹੋਰ ਵਿਧਾਇਕ ‘ਤੇ ਸ਼ਿਕੰਜਾ ਕੱਸ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (MLA Jaswant Singh Gajjanmajra) ਨੂੰ ਮੀਟਿੰਗ ਦੌਰਾਨ ਈਡੀ ਦੀ ਟੀਮ ਨਾਲ ਲੈ ਕੇ ਚਲੀ ਗਈ । ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ, ਇਸ ਦੌਰਾਨ ਈਡੀ ਦੀ ਟੀਮ ਆਈ ਅਤੇ ਉਨ੍ਹਾਂ ਨੂੰ ਚੁੱਕ ਕੇ ਲੈ ਗਈ।
ਦੱਸਿਆ ਜਾ ਰਿਹਾ ਹੈ ਕਿ ਮਾਮਲਾ 40 ਕਰੋੜ ਰੁਪਏ ਦੇ ਲੈਣ-ਦੇਣ ਦਾ ਹੈ। ਪਿਛਲੇ ਸਾਲ ਸਤੰਬਰ ਵਿੱਚ ਈਡੀ ਨੇ ਵਿਧਾਇਕ ਗੱਜਣਮਾਜਰਾ ਦੇ ਘਰੋਂ 32 ਲੱਖ ਰੁਪਏ ਜ਼ਬਤ ਕੀਤੇ ਸਨ, ਹੁਣ ਈਡੀ ਦੀ ਟੀਮ ਵਿਧਾਇਕ ਨੂੰ ਆਪਣੇ ਨਾਲ ਲੈ ਗਈ ਹੈ। 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਈਡੀ ਦੇ ਨਾਲ ਮਿਲ ਕੇ ਜਾਂਚ ਕਰ ਰਹੀ ਹੈ।
ਇਸ ਮੁੱਦੇ ‘ਤੇ ਸਿਆਸਤ ਵੀ ਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀਆਂ ਵੱਲੋਂ ਅਜਿਹਾ ਸਿਰਫ਼ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਉਸ ਨੂੰ ਪਹਿਲਾਂ ਕੋਈ ਨੋਟਿਸ ਦਿੱਤਾ ਗਿਆ ਸੀ ਜਾਂ ਨਹੀਂ ਜਾਂ ਫਿਰ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਾਂ ਨਹੀਂ।