ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਯਾਨੀ ਅੱਜ ਇੱਕ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਨਿਆਂਇਕ ਹਿਰਾਸਤ (Judicial Custody) 20 ਮਈ ਤੱਕ ਵਧਾ ਦਿੱਤੀ ਹੈ। ਕੇਂਦਰੀ ਜਾਂਚ ਬਿਊਰੋ (ਸੀ.ਬੀਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਦੀ ਹਿਰਾਸਤ ਖ਼ਤਮ ਹੋਣ ‘ਤੇ ਉਨ੍ਹਾਂ ਨੂੰ ਵੀਡੀਓ ਕਾਨਫਰੰਸ ਦੇ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਜੱਜ ਨੇ ਸਹਿ ਮੁਲਜ਼ਮ ਚੰਨਪ੍ਰੀਤ ਸਿੰਘ ਦੀ ਨਿਆਂਇਕ ਹਿਰਾਸਤ ਵੀ 20 ਮਈ ਤੱਕ ਵਧਾ ਦਿੱਤੀ ਹੈ।