ਸ੍ਰੀ ਹੇਮਕੁੰਟ ਸਾਹਿਬ : ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਦਰਵਾਜ਼ੇ 25 ਮਈ ਨੂੰ ਯਾਨੀ ਅੱਜ ਖੁੱਲ੍ਹ ਰਹੇ ਹਨ। ਯਾਤਰਾ ਦਾ ਪਹਿਲਾ ਜੱਥਾ ਸ਼ੁੱਕਰਵਾਰ ਨੂੰ ਘਨਘੜੀਆਂ ਲਈ ਰਵਾਨਾ ਹੋਇਆ। ਜਥੇ ਵਿੱਚ 3200 ਦੇ ਕਰੀਬ ਸਿੱਖ ਸ਼ਰਧਾਲੂ ਸ਼ਾਮਲ ਸਨ। ਇਹ ਪਹਿਲੀ ਵਾਰ ਹੈ ਕਿ ਯਾਤਰਾ ਦੇ ਪਹਿਲੇ ਦਿਨ ਹੀ 3200 ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣਗੇ।
ਸ਼ਨੀਵਾਰ ਨੂੰ ਯਾਨੀ ਅੱਜ ਸਵੇਰੇ 6:30 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਰਧਾਲੂਆਂ ਦਾ ਦੂਜਾ ਜੱਥਾ ਘਨਘੜੀਆਂ ਤੋਂ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ। ਅੱਜ ਸਵੇਰੇ 9:30 ਵਜੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹ ਦਿੱਤੇ ਜਾਣਗੇ।










