ਖੰਨਾ : ਖੰਨਾ ‘ਚ ਜੀ.ਟੀ. ਰੋਡ (GT in Khanna) ‘ਤੇ ਗਣੇਸ਼ ਮਿੱਲ ਨੇੜੇ ਖੜ੍ਹੇ ਕੈਂਟਰ ਨਾਲ ਫਾਰਚੂਨਰ ਕਾਰ ਦੀ ਟੱਕਰ ਹੋ ਗਈ। ਤੇਜ਼ ਰਫ਼ਤਾਰ ਕਾਰਨ ਗੱਡੀ ਪਲਟ ਗਈ। ਕਾਰ ਚਲਾ ਰਹੇ ਡਾਕਟਰ ਡਾਕਟਰ ਦੀ ਇਕ ਬਾਂਹ ਉਸ ਦੇ ਸਰੀਰ ਤੋਂ ਵੱਖ ਹੋ ਗਈ। ਲੋਕਾਂ ਨੇ 32 ਸਾਲਾ ਡਾਕਟਰ ਹਰਪ੍ਰੀਤ ਸਿੰਘ ਨੂੰ ਗੱਡੀ ਦੇ ਸ਼ੀਸ਼ੇ ਭੰਨ ਕੇ ਬਾਹਰ ਕੱਢਿਆ।
ਜਾਣਕਾਰੀ ਅਨੁਸਾਰ ਡਾਕਟਰ ਹਰਪ੍ਰੀਤ ਸਿੰਘ ਦਾ ਖੰਨਾ ਅਨਾਜ ਮੰਡੀ ਨੇੜੇ ਓਮਕਾਰ ਕਲੀਨਿਕ ਹੈ। ਉਹ ਸ਼ਾਮ ਕਰੀਬ 5 ਵਜੇ ਆਪਣੇ ਕਲੀਨਿਕ ਤੋਂ ਸਰਹਿੰਦ ਘਰ ਜਾ ਰਿਹਾ ਸੀ। ਗਣੇਸ਼ ਮਿੱਲ ਨੇੜੇ ਗੱਡੀ ਸੜਕ ਕਿਨਾਰੇ ਖੜ੍ਹੇ ਕੈਂਟਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਰਾਹਗੀਰਾਂ ਦੀ ਮਦਦ ਨਾਲ ਕਰੇਨ ਬੁਲਾ ਕੇ ਕਾਰ ਨੂੰ ਕੱਟ ਕੇ ਅੰਦਰ ਫਸੇ ਡਾਕਟਰ ਨੂੰ ਬਾਹਰ ਕੱਢਿਆ ਗਿਆ। ਡਾਕਟਰ ਹਰਪ੍ਰੀਤ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਨੇੜਲੇ ਆਈ.ਵੀ.ਵਾਈ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉੱਥੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਜਿਸ ਤੋਂ ਬਾਅਦ ਕਿਸੇ ਹੋਰ ਵੱਡੇ ਹਸਪਤਾਲ ਵਿੱਚ ਰੈਫਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਪੁਲਿਸ ਨੇ ਵੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।