ਪੰਜਾਬ : ਪੰਜਾਬ ’ਚ ਲੋਕ ਸਭਾ ਚੋਣਾਂ (Lok Sabha Elections) ’ਚ ਹੁਣ ਕੁਝ ਹੀ ਦਿਨ ਬਾਕੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਤੋਂ ਲੈ ਕੇ ਦੇਸ਼ ਦੇ ਵੱਡੇ-ਵੱਡੇ ਸਿਆਸਤਦਾਨ ਇਸ ਵੇਲੇ ਪੰਜਾਬ ਭਰ ਵਿੱਚ ਰੈਲੀਆਂ ਕਰ ਰਹੇ ਹਨ। ਇਸ ਦੌਰਾਨ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ (Neetu Shatranwala) ਵੀ ਪਿੱਛੇ ਨਹੀਂ ਰਹੇ।
ਅੱਜ ਕੜਾਕੇ ਦੀ ਗਰਮੀ ‘ਚ ਨੀਟੂ ਆਪਣੀ ਭੈਣ ਨਾਲ ਸ਼ਕਤੀਮਾਨ ਦੀ ਪੋਸ਼ਾਕ ਪਹਿਨ ਕੇ ਜਲੰਧਰ ਦੀਆਂ ਸੜਕਾਂ ‘ਤੇ ਚੋਣ ਪ੍ਰਚਾਰ ਕਰਦੇ ਨਜ਼ਰ ਆਏ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨੀਟੂ ਨੇ ਲਾਇਸੈਂਸ ਦੇ ਮੁੱਦੇ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਾਇਸੈਂਸ ਦਰਾਂ ਨੂੰ ਘਟਾਵੇ। ਭਗਵੰਤ ਮਾਨ ਸਰਕਾਰ ‘ਤੇ ਵੀ ਕਿਹਾ ਕਿ ਉਨ੍ਹਾਂ ਸੂਬੇ ਦੇ ਟੋਲ ਪਲਾਜ਼ਾ ਬੰਦ ਕੀਤੇ ਜਾਣ, ਲੁਧਿਆਣਾ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ ਕੀਤਾ ਜਾਵੇ ਨਹੀਂ ਤਾਂ ਇਸ ਦਾ ਰੇਟ 50 ਰੁਪਏ ਕਰ ਦਿੱਤਾ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਉਹ ਕਿਸੇ ਵੀ ਕੀਮਤ ‘ਤੇ ਜਿੱਤਣਗੇ। ਜਿੱਥੇ ਨੀਟੂ ਸ਼ਕਤੀਮਾਨ ਦੇ ਪਹਿਰਾਵੇ ਵਿੱਚ ਨਜ਼ਰ ਆਏ, ਉੱਥੇ ਲੰਘਣ ਵਾਲੇ ਲੋਕ ਉਨ੍ਹਾਂ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕਰਦੇ ਨਜ਼ਰ ਆਏ ਅਤੇ ਕਈ ਸੈਲਫੀ ਲੈਂਦੇ ਵੀ ਨਜ਼ਰ ਆਏ।