Health News : ਸਰਦੀਆਂ ਵਿੱਚ ਚੁਕੰਦਰ ਨੂੰ ਸੁਪਰਫੂਡ ਮੰਨਿਆ ਜਾਂਦਾ ਹੈ। ਬਦਲਦੇ ਮੌਸਮ ਵਿੱਚ ਚੁਕੰਦਰ ਦਾ ਜੂਸ ਪੀਣ ਨਾਲ ਕਈ ਚਮਤਕਾਰੀ ਲਾਭ ਮਿਲ ਸਕਦੇ ਹਨ। ਇਹ ਹਾਈ ਕੋਲੈਸਟ੍ਰੋਲ ਅਤੇ ਹਾਈਪਰਟੈਨਸ਼ਨ ਤੋਂ ਪੀੜਤ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ। ਚੁਕੰਦਰ ਪੋਸ਼ਕ ਤੱਤਾਂ ਦਾ ਖਜ਼ਾਨਾ ਹੈ। ਇਸ ਦੇ ਅਨੇਕਾਂ ਫਾਇਦੇ ਹਨ ਜੋ ਤੁਹਾਨੂੰ ਹੈਰਾਨ ਕਰ ਦੇਣਗੇ।
ਸਰਦੀਆ ਦਾ ਮੌਸਮ ਸ਼ੁਰੂ ਹੋਣ ਜਾ ਰਿਹਾ ਹੈ। ਬਦਲਦੇ ਮੌਸਮਾਂ ਦੌਰਾਨ ਖਾਣ-ਪੀਣ ਦੀਆਂ ਚੰਗੀਆਂ ਆਦਤਾਂ ਰੱਖਣੀਆਂ ਚਾਹੀਦੀਆਂ ਹਨ, ਇਸ ਬਦਲਦੇ ਮੌਸਮ ‘ਚ ਬਿਮਾਰੀਆਂ ਦਾ ਖਤਰਾ ਵੀ ਵੱਧ ਸਕਦਾ ਹੈ। ਸਰਦੀਆਂ ਦੇ ਮੌਸਮ ਵਿੱਚ ਚੁਕੰਦਰ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਮੌਸਮ ‘ਚ ਚੁਕੰਦਰ ਦਾ ਜੂਸ ਪੀਣ ਨਾਲ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਚੁਕੰਦਰ ਦਾ ਜੂਸ ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ, ਜ਼ਿੰਕ ਕਾਪਰ, ਵਿਟਾਮਿਨ ਅਤੇ ਖਣਿਜਾਂ ਸਮੇਤ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇੱਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਚੁਕੰਦਰ ਦਾ ਜੂਸ ਪੀਣ ਨਾਲ ਕਸਰਤ ਕਰਨ ਦੀ ਤਾਕਤ ਅਤੇ ਮਾਸਪੇਸ਼ੀਆਂ ਦੀ ਸ਼ਕਤੀ ਵਧ ਸਕਦੀ ਹੈ। ਇਸ ਵਿੱਚ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੁੰਦੇ ਹਨ, ਜੋ ਕੈਂਸਰ ਸੈੱਲਾਂ ਤੋਂ ਬਚਾ ਕੇ ਸਰੀਰ ਵਿੱਚ ਸੋਜਸ਼ ਨੂੰ ਘਟਾ ਸਕਦੇ ਹਨ।
ਚੁਕੰਦਰ ਦਾ ਜੂਸ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਹ ਜੂਸ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਰੋਜ਼ਾਨਾ ਲਗਭਗ 250 ਮਿਲੀਲੀਟਰ ਚੁਕੰਦਰ ਦਾ ਜੂਸ ਪੀਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਖੂਨ ਦੀਆਂ ਨਾੜੀਆਂ ਨੂੰ ਆਰਾਮ ਦਿੱਤਾ ਜਾ ਸਕਦਾ ਹੈ। ਇਹ ਜੂਸ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਚੁਕੰਦਰ ਦਾ ਜੂਸ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਵੀ ਰਾਹਤ ਦਿਵਾ ਸਕਦਾ ਹੈ। ਕਈ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਚੁਕੰਦਰ ਦਾ ਜੂਸ ਕੁੱਲ ਕੋਲੈਸਟ੍ਰੋਲ ਅਤੇ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਕੰਟਰੋਲ ਕਰਕੇ ਉਨ੍ਹਾਂ ਨੂੰ ਆਮ ਬਣਾਉਣ ਵਿਚ ਮਦਦ ਕਰਦਾ ਹੈ। ਇਹ ਜੂਸ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦਾ ਹੈ ਅਤੇ ਜਿਗਰ ਦੇ ਆਕਸੀਟੇਟਿਵ ਤਣਾਅ ਨੂੰ ਘਟਾਉਂਦਾ ਹੈ।
ਸਰਦੀਆਂ ਵਿੱਚ ਚੁਕੰਦਰ ਦੇ ਜੂਸ ਦਾ ਸੇਵਨ ਬਹੁਤ ਫਾਇਦੇਮੰਦ ਹੈ ਇਸ ਦੇ ਸੇਵਨ ਨਾਲ ਤੁਹਾਨੂੰ ਮੋਟਾਪੇ ਤੋਂ ਵੀ ਰਾਹਤ ਮਿਲ ਸਕਦੀ ਹੈ। ਇਹ ਸਰੀਰ ਦੀ ਵਾਧੂ ਚਰਬੀ ਨੂੰ ਘਟਾ ਕੇ ਭਾਰ ਘਟਾਉਣ ਵਿੱਚ ਮਦਦਗਾਰ ਹੈ। ਚੁਕੰਦਰ ਦੇ ਜੂਸ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਚਰਬੀ ਬਿਲਕੁਲ ਵੀ ਨਹੀਂ ਹੁੰਦੀ ਹੈ। ਇਸ ਦੀ ਮਦਦ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਪਰੰਤੂ ਇਸ ਦੀ ਵਰਤੋਂ ਸੀਮਿਤ ਰੂਪ ‘ਚ ਕਰਨੀ ਚਾਹੀਦੀ ਹੈ।
ਚੁਕੰਦਰ ਦਾ ਰਸ ਬਜ਼ੁਰਗ ਲੋਕਾਂ ਦੇ ਦਿਮਾਗ ਲਈ ਚਮਤਕਾਰੀ ਸਾਬਤ ਹੋ ਸਕਦਾ ਹੈ। ਇਕ ਰਿਸਰਚ ਮੁਤਾਬਕ ਚੁਕੰਦਰ ਦੇ ਜੂਸ ‘ਚ ਮੌਜੂਦ ਨਾਈਟਰੇਟਸ ਬਜ਼ੁਰਗ ਲੋਕਾਂ ਦੇ ਦਿਮਾਗ ‘ਚ ਖੂਨ ਦੀ ਸਪਲਾਈ ‘ਚ ਸੁਧਾਰ ਕਰਦੇ ਹਨ, ਜਿਸ ਕਾਰਨ ਉਨ੍ਹਾਂ ‘ਚ ਡਿਮੇਨਸ਼ੀਆ ਦੀ ਸਥਿਤੀ ਘੱਟ ਹੋ ਸਕਦੀ ਹੈ। ਇਹ ਜੂਸ ਬਜ਼ੁਰਗਾਂ ਦੀ ਯਾਦਦਾਸ਼ਤ ਲਈ ਵਰਦਾਨ ਹੈ। ਇਹ ਹਰ ਉਮਰ ਦੇ ਲੋਕਾਂ ਲਈ ਫਾਇਦੇਮੰਦ ਹੈ।