ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ

0
198

ਪੰਜਾਬ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ ਹੈ। ਦਰਅਸਲ ਯੋਗ ਦਿਵਸ ‘ਤੇ ਪਰਿਕਰਮਾ ‘ਚ ਯੋਗ ਆਸਣ ਕਰਨ ਵਾਲੀ ਲੜਕੀ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਫੋਟੋਗ੍ਰਾਫੀ ਜਾਂ ਸੈਲਫੀ ਲੈਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Shiromani Committee President Harjinder Singh Dhami) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਮੇਟੀ ਅਧਿਕਾਰੀਆਂ ਨੇ ਪਰਿਕਰਮਾ ‘ਚ ਸੇਵਾ ਕਰ ਰਹੇ ਸਮੂਹ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਸਖ਼ਤ ਹਦਾਇਤਾਂ ਦਿੱਤੀਆਂ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

ਇਸ ਮੌਕੇ ਮੈਨੇਜਰ ਰਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਝਬਾਲ, ਪਰਿਕਰਮਾ ਇੰਚਾਰਜ ਮਲਕੀਤ ਸਿੰਘ ਗਿਲਵਾੜੀ ਅਤੇ ਗੁਲਵੀਰ ਸਿੰਘ ਨੇ ਪਰਿਕਰਮਾ ਦੇ ਸਮੂਹ ਕਰਮਚਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਦਿਨ-ਰਾਤ 24 ਘੰਟੇ ਡਿਊਟੀ ‘ਤੇ ਰਹਿਣ ਵਾਲੇ ਕਰਮਚਾਰੀਆਂ ਤੋਂ ਸੁਝਾਅ ਲਏ ।

LEAVE A REPLY

Please enter your comment!
Please enter your name here