ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ 7 ਜੁਲਾਈ ਨੂੰ ਤੀਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

0
122

ਰਾਂਚੀ: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Soren) ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ ਕਈ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ। ਸੂਤਰਾਂ ਮੁਤਾਬਕ ਹੇਮੰਤ ਸੋਰੇਨ 7 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੌਰਾਨ ਹੇਮੰਤ ਸੋਰੇਨ ਦੀ ਕੈਬਨਿਟ ਵਿੱਚ ਕੁਝ ਨਵੇਂ ਚਿਹਰੇ ਵੀ ਸ਼ਾਮਲ ਕੀਤੇ ਜਾਣਗੇ।

‘ਸਰਕਾਰ ਬਣਾਉਣ ਦੀ ਪੂਰੀ ਪ੍ਰਕਿਰਿਆ ਹੋ ਚੁੱਕੀ ਹੈ ਪੂਰੀ ‘
ਬੀਤੇ ਬੁੱਧਵਾਰ ਨੂੰ ਜਦੋਂ ਪੱਤਰਕਾਰਾਂ ਨੇ ਹੇਮੰਤ ਸੋਰੇਨ ਤੋਂ ਪੁੱਛਿਆ ਕਿ ਨਵੀਂ ਸਰਕਾਰ ਕਦੋਂ ਸਹੁੰ ਚੁੱਕੀ ਜਾਵੇਗੀ ਤਾਂ ਉਨ੍ਹਾਂ ਕਿਹਾ ਕਿ ਤੁਹਾਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਬਣਾਉਣ ਦੀ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਨਵੀਂ ਸਰਕਾਰ ਵਿੱਚ ਝਾਰਖੰਡ ਮੁਕਤੀ ਮੋਰਚਾ (ਜੇ.ਐਮ.ਐਮ.), ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇਗਾ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕਿਸ ਨੂੰ ਮੰਤਰੀ ਬਣਾਇਆ ਜਾਵੇਗਾ। ਚਰਚਾ ਹੈ ਕਿ ਮੰਤਰੀ ਮੰਡਲ ਵਿੱਚ 3 ਨਵੇਂ ਚਿਹਰੇ ਸ਼ਾਮਲ ਕੀਤੇ ਜਾ ਸਕਦੇ ਹਨ।

ਚੰਪਾਈ ਸੋਰੇਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਦਿੱਤਾ ਹੈ ਅਸਤੀਫ਼ਾ
ਦੱਸ ਦੇਈਏ ਕਿ ਪਿਛਲੇ ਬੁੱਧਵਾਰ ਚੰਪਾਈ ਸੋਰੇਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਸੀ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾਮਨਜ਼ੂਰ ਕਰ ਲਿਆ ਹੈ। ਇਸ ਤੋਂ ਬਾਅਦ ਜੇ.ਐਮ.ਐਮ. ਆਗੂ ਹੇਮੰਤ ਸੋਰੇਨ ਨੇ ਰਾਜਪਾਲ ਸੀ.ਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਪਹਿਲਾਂ, ਸੱਤਾਧਾਰੀ ਗਠਜੋੜ ਦੇ ਨੇਤਾਵਾਂ ਅਤੇ ਵਿਧਾਇਕਾਂ ਨੇ ਇੱਥੇ ਚੰਪਾਈ ਸੋਰੇਨ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਹੇਮੰਤ ਸੋਰੇਨ ਨੂੰ ਝਾਰਖੰਡ ਮੁਕਤੀ ਮੋਰਚਾ ਵਿਧਾਇਕ ਦਲ ਦਾ ਨੇਤਾ ਚੁਣਿਆ।

LEAVE A REPLY

Please enter your comment!
Please enter your name here