ਜਲੰਧਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਜਲੰਧਰ ਜ਼ਿਮਨੀ ਚੋਣ (Jalandhar by-Election) ਕਾਰਨ ਭਲਕੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਅਤੇ ਦਫ਼ਤਰ ਬੰਦ ਰਹਿਣਗੇ। ਉਕਤ ਹੁਕਮ ਜਲੰਧਰ ਦੇ ਡੀ.ਸੀ. ਦਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤਾ ਗਿਆ।
ਡੀ.ਸੀ. ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਦੀਆਂ ਚੋਣਾਂ ਵਿੱਚ ਰੁੱਝੇ ਰਹਿਣਗੇ, ਜਿਸ ਕਾਰਨ ਉਕਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਸਮੇਤ ਰਾਜ ਸਰਕਾਰ ਦੇ ਸਾਰੇ ਕਰਮਚਾਰੀ ਜੋ ਹਲਕੇ ਦੇ ਵੋਟਰ ਹਨ, ਵਿਸ਼ੇਸ਼ ਛੁੱਟੀ ਦੇ ਹੱਕਦਾਰ ਹਨ। ਇਸ ਦੇ ਨਾਲ ਹੀ ਵਪਾਰ, ਉਦਯੋਗ ਅਤੇ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਤਨਖਾਹ ਸਮੇਤ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।