ਪੰਜਾਬ : ਡਰਾਈਵਰਾਂ ਲਈ ਬਹੁਤ ਹੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਹੁਣ ਲਗਜ਼ਰੀ ਗੱਡੀਆਂ ਦੇ ਉੱਪਰ ਬਣੇ ਸਨਰੂਫ ‘ਚੋਂ ਨਿਕਲ ਕੇ ਸ਼ੋਰ ਮਚਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇਗੀ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਨੇ ਇਸ ਸਬੰਧੀ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਬੱਚੇ ਕਾਰਾਂ ਦੀ ਛੱਤ ‘ਤੇ ਸਨਰੂਫ ਰਾਹੀਂ ਨਿਕਲਦੇ ਹਨ ਅਤੇ ਰਾਸ਼ਟਰੀ ਰਾਜ ਮਾਰਗ, ਰਾਜ ਅਤੇ ਸ਼ਹਿਰ ‘ਤੇ ਰੌਲਾ ਪਾਉਂਦੇ ਹਨ, ਜਿਸ ਕਾਰਨ ਵਾਹਨ ਚਾਲਕ ਦਾ ਧਿਆਨ ਭਟਕ ਜਾਂਦਾ ਹੈ ਅਤੇ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ। ਇਸ ਦੇ ਖ਼ਿਲਾਫ਼ ਬੈਂਗਲੁਰੂ ਪੁਲਿਸ ਵੱਲੋਂ ਚਲਾਨ ਪੇਸ਼ ਕੀਤੇ ਜਾ ਰਹੇ ਹਨ।
ਇਸ ਤਹਿਤ ਪੰਜਾਬ ਦੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਚੈਕਿੰਗ ਦੌਰਾਨ ਕੋਈ ਅਜਿਹੀ ਗੱਲ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਸ ਵਿਰੁੱਧ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾਵੇ।










