ਪਟਨਾ: ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੇ ਬਾਰਹ ਉਪ ਮੰਡਲ ਦੇ ਬਖਤਿਆਰਪੁਰ ਥਾਣੇ ਅਧੀਨ ਬਖਤਿਆਰਪੁਰ-ਬਿਹਾਰਸ਼ਰੀਫ ਸੜਕ (The Bakhtiarpur-Biharsharif Road) ‘ਤੇ ਨਿਰਮਾਣ ਅਧੀਨ ਚਾਰ ਮਾਰਗੀ ‘ਤੇ ਹੋਏ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ।
ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਦੱਸ ਦੇਈਏ ਕਿ ਅੱਜ ਸਵੇਰੇ ਪਟਨਾ ‘ਚ ਹੋਏ ਭਿਆਨਕ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਪਟਨਾ-ਬਖਤਿਆਰਪੁਰ ਚਾਰ ਮਾਰਗੀ ‘ਤੇ ਓਵਰ ਬ੍ਰਿਜ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਕ ਤੇਜ਼ ਰਫਤਾਰ ਸਕਾਰਪੀਓ ਨੇ ਸੜਕ ‘ਤੇ ਖੜ੍ਹੀ ਹਾਈਵਾ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ‘ਚ ਸਕਾਰਪੀਓ ‘ਚ ਸਵਾਰ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 2 ਲੋਕਾਂ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।