ਪੰਜਾਬ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

0
140

ਚੰਡੀਗੜ੍ਹ: ਪੰਜਾਬ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਲੋਕਾਂ ਨੂੰ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ। ਦਰਅਸਲ, ਮੌਸਮ ਵਿਭਾਗ (Meteorological Department) ਮੁਤਾਬਕ ਸੋਮਵਾਰ ਤੋਂ 2 ਦਿਨਾਂ ਤੱਕ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਐਤਵਾਰ ਰਾਤ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਇਸ ਕਾਰਨ ਪੰਜਾਬ ‘ਚ 2 ਦਿਨ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਸ ਦੇ ਨਾਲ ਹੀ ਐਤਵਾਰ ਨੂੰ ਬੱਦਲ ਛਾਏ ਰਹਿਣਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਪਿਛਲੇ ਹਫ਼ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ, ਜੋ ਸਹੀ ਸਾਬਤ ਨਹੀਂ ਹੋਈ ਸੀ। ਹੁਣ ਸਮਾਂ ਹੀ ਦੱਸੇਗਾ ਕਿ ਜੁਲਾਈ ਦੇ ਆਖਰੀ ਹਫ਼ਤੇ ਮੌਨਸੂਨ ਦੇ ਦਾਖ਼ਲ ਹੋਣ ਤੋਂ ਪਹਿਲਾਂ ਭਾਰੀ ਮੀਂਹ ਪੈਂਦਾ ਹੈ ਜਾਂ ਨਹੀਂ।

ਦੂਜੇ ਪਾਸੇ ਸ਼ਨੀਵਾਰ ਦੁਪਹਿਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਕੱਲ੍ਹ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 38.6 ਡਿਗਰੀ, ਸੰਗਰੂਰ ਵਿੱਚ 39.7 ਡਿਗਰੀ, ਚੰਡੀਗੜ੍ਹ ਵਿੱਚ 36 ਡਿਗਰੀ, ਲੁਧਿਆਣਾ ਵਿੱਚ 36.2 ਡਿਗਰੀ, ਪਠਾਨਕੋਟ ਵਿੱਚ 37.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।  ਇਸ ਦੇ ਨਾਲ ਹੀ ਗੁਰਦਾਸਪੁਰ ਵਿੱਚ 37.6 ਡਿਗਰੀ ਅਤੇ ਜਲੰਧਰ ਵਿੱਚ 37.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here