Google search engine
Homeਪੰਜਾਬਸਮੂਹ ਸੁਪਰਵਾਈਜ਼ਰਾਂ ਤੇ ਬੀ.ਐਲ.ਓਜ਼ ਨੂੰ ਜਾਰੀ ਹੋਏ ਹੁਕਮ

ਸਮੂਹ ਸੁਪਰਵਾਈਜ਼ਰਾਂ ਤੇ ਬੀ.ਐਲ.ਓਜ਼ ਨੂੰ ਜਾਰੀ ਹੋਏ ਹੁਕਮ

ਪੰਜਾਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਦਫ਼ਤਰ ਚੋਣ ਰਜਿਸਟ੍ਰੇਸ਼ਨ ਅਫ਼ਸਰ (Office Election Registration Officer), 057-ਵਿਧਾਨ ਸਭਾ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ ਖੰਨਾ (ਜ਼ਿਲ੍ਹਾ ਲੁਧਿਆਣਾ) ਨੇ ਸਮੂਹ ਸੁਪਰਵਾਈਜ਼ਰਾਂ ਨੂੰ ਪੱਤਰ ਲਿਖ ਕੇ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਐੱਸ.ਜੀ.ਪੀ.ਸੀ. ਚੋਣਾਂ ਲਈ 100 ਫੀਸਦੀ ਵੋਟਰਾਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਪੰਜਾਬ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੇਸ ਵਾਲਾ ਕੋਈ ਵੀ ਸਿੱਖ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਦੇ ਲਈ ਸੁਪਰਵਾਈਜ਼ਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਐੱਸ.ਜੀ.ਪੀ.ਸੀ. ਬੀ.ਐਲ.ਓ ਦੇ ਹਲਕੇ ਅਧੀਨ ਆਉਂਦੇ ਬੀ.ਐਲ.ਓ ਗਰੁੱਪ ਦੇ ਕੇਸਧਾਰੀ ਸਿੱਖ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ 31.07.2024 ਤੱਕ ਵਿਸ਼ੇਸ਼ ਕੈਂਪ ਲਗਾਏ ਜਾਣ। ਇਸ ਕੈਂਪ ਵਿੱਚ ਬੀ.ਐਸ.ਓ ਅਤੇ ਸਬੰਧਤ ਪਟਵਾਰੀ ਹਰ ਵੋਟਰ ਤੱਕ ਪਹੁੰਚ ਕਰੇ। ਯਕੀਨੀ ਬਣਾਓ ਕਿ ਉਹਨਾਂ ਨੂੰ ਵੋਟ ਪਾਉਣ ਲਈ ਫਾਰਮ ਪ੍ਰਾਪਤ ਹੋਇਆ ਹੈ। ਵਿਸ਼ੇਸ਼ ਕੈਂਪਾਂ ਦੌਰਾਨ ਸਮੂਹ ਸੈਕਟਰ ਸੁਪਰਵਾਈਜ਼ਰ ਆਪਣੇ ਅਧੀਨ ਬੂਥਾਂ ‘ਤੇ ਨਿੱਜੀ ਤੌਰ ‘ਤੇ ਹਾਜ਼ਰ ਰਹਿਣਗੇ ਅਤੇ ਕੈਂਪਾਂ ਵਿੱਚ ਪ੍ਰਾਪਤ ਹੋਏ ਫਾਰਮਾਂ ਦਾ ਵੇਰਵਾ ਇਸ ਦਫ਼ਤਰ ਨੂੰ ਭੇਜਣਾ ਯਕੀਨੀ ਬਣਾਉਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments