Google search engine
Homeਪੰਜਾਬਜ਼ਮੀਨੀ ਵਿਵਾਦ ਕਾਰਨ ਸੇਵਾਮੁਕਤ SHO ਦਰਬਾਰਾ ਸਿੰਘ ਦੀ ਗੋਲੀ ਮਾਰ ਕੇ ਕੀਤੀ...

ਜ਼ਮੀਨੀ ਵਿਵਾਦ ਕਾਰਨ ਸੇਵਾਮੁਕਤ SHO ਦਰਬਾਰਾ ਸਿੰਘ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਨੇੜਲੇ ਪਿੰਡ ਸ਼ਿਵਪੁਰ ਕੁਕਰੀਆ ਵਿੱਚ ਜ਼ਮੀਨੀ ਵਿਵਾਦ ਕਾਰਨ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਰੀਦਕੋਟ ਸ਼ਰੂਤੀ ਕਾਂਡ ਦੌਰਾਨ ਸੁਰਖੀਆਂ ‘ਚ ਆਏ ਨਿਸ਼ਾਨ ਸਿੰਘ ‘ਤੇ ਕਥਿਤ ਦੋਸ਼ ਲਾਏ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਪਿੰਡ ਸ਼ਿਵਪੁਰ ਕੁਕਰੀਆ ‘ਚ ਜ਼ਮੀਨੀ ਵਿਵਾਦ ਕਾਰਨ ਸੇਵਾਮੁਕਤ ਐੱਸ.ਐੱਚ.ਓ. ਦਰਬਾਰਾ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਸ਼ਰੂਤੀ ਕਾਂਡ ਦੌਰਾਨ ਸੁਰਖੀਆਂ ਵਿੱਚ ਰਹੇ ਨਿਸ਼ਾਨ ਸਿੰਘ ’ਤੇ ਦੋਸ਼ ਲਾਇਆ ਹੈ। ਜ਼ਖਮੀ ਸੇਵਾਮੁਕਤ ਐੱਸ.ਐੱਚ.ਓ. ਦਰਬਾਰਾ ਸਿੰਘ ਦੇ ਲੜਕੇ ਨੇ ਦੱਸਿਆ ਕਿ ਉਨ੍ਹਾਂ ਦੀ ਸ਼ਿਵਪੁਰ ਕੁਕਰੀਆ ਵਿੱਚ ਜ਼ਮੀਨ ਹੈ, ਜਿਸ ਨੂੰ ਲੈ ਕੇ ਨਾਲ ਲੱਗਦੀ ਜ਼ਮੀਨ ਦੇ ਮਾਲਕ ਨਿਸ਼ਾਨ ਸਿੰਘ ਦੀ ਮਾਤਾ ਨਾਲ ਝਗੜਾ ਚੱਲ ਰਿਹਾ ਹੈ। ਨਿਸ਼ਾਨ ਸਿੰਘ ਵੱਲੋਂ ਕਥਿਤ ਤੌਰ ‘ਤੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਜਦੋਂ ਉਸ ਦਾ ਪਿਤਾ ਦਰਬਾਰਾ ਸਿੰਘ ਆਪਣੀ ਜ਼ਮੀਨ ’ਤੇ ਗਿਆ ਤਾਂ 12-15 ਵਿਅਕਤੀਆਂ ਨੇ ਉਨ੍ਹਾਂ ਨੂੰ ਲਲਕਾਰਿਆ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਸ ਦੇ ਪਿਤਾ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਉਨ੍ਹਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments