Google search engine
Homeਪੰਜਾਬ6 ਸਾਲ ਪਹਿਲਾਂ ਕੈਨੇਡਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ...

6 ਸਾਲ ਪਹਿਲਾਂ ਕੈਨੇਡਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕੋਟਕਪੂਰਾ : ਨੇੜਲੇ ਪਿੰਡ ਢੀਮਾਂਵਾਲੀ (Dhimanwali) ਦੇ ਇੱਕ ਨੌਜਵਾਨ ਜੋ ਕਿ ਕੈਨੇਡਾ ਦੇ ਸ਼ਹਿਰ ਰੇਜੀਨਾ ਵਿੱਚ ਰਹਿੰਦਾ ਸੀ, ਦੀ ਅਮਰੀਕਾ ਦੇ ਟੈਕਸਾਸ ਵਿੱਚ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਮਪ੍ਰੀਤ ਸਿੰਘ ਦਿਓਲ (26) ਦੇ ਚਾਚਾ ਚਮਕੌਰ ਸਿੰਘ, ਟੈਕਸਾਸ ਵਿਖੇ ਵਾਪਰੇ ਭਿਆਨਕ ਟਰਾਲੀ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਦਿਓਲ ਦੀ ਦਰਦਨਾਕ ਮੌਤ ਹੋ ਗਈ ਅਤੇ ਉਸ ਦਾ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਹਾਲਤ ਵਿੱਚ ਹੈ।

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਪਰਮਪ੍ਰੀਤ ਸਿੰਘ ਕਰੀਬ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਬੈਚਲਰ ਸੀ। ਮ੍ਰਿਤਕ ਪਰਮਪ੍ਰੀਤ ਸਿੰਘ ਪੰਜਗਰਾਈ ਕਲਾ ਦੇ ਪ੍ਰਸਿੱਧ ਸਮਾਜ ਸੇਵੀ ਸੁਖਮੰਦਰ ਸਿੰਘ ਬਰਾੜ ਦਾ ਭਤੀਜਾ ਸੀ। ਉਸਨੇ ਦੱਸਿਆ ਕਿ ਉਸਦੀ ਵੱਡੀ ਭੈਣ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਵਿੱਚ ਅਧਿਆਪਕਾ ਹੈ। ਵਾਪਰੇ ਭਿਆਨਕ ਹਾਦਸੇ ਦੌਰਾਨ ਹੋਈ ਇਸ ਦਰਦਨਾਕ ਮੌਤ ਕਾਰਨ ਪਰਿਵਾਰ ਸਮੇਤ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ।

ਇਸ ਦੌਰਾਨ ਕੁਲਤਾਰ ਸਿੰਘ ਸਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ. ਓ., ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ, ਕੁਲਤਾਰ ਸਿੰਘ ਬਰਾੜ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਅਜੈਪਾਲ ਸਿੰਘ ਸੰਧੂ ਇੰਚਾਰਜ ਹਲਕਾ ਕੋਟਕਪੂਰਾ ਕਾਂਗਰਸ ਨੇ ਇਸ ਵਿਨਾਸ਼ਕਾਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments