ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ (Ferozepur Indo-Pak border) ‘ਤੇ ਬੀ.ਐੱਸ.ਐੱਫ ਨੇ ਪਾਕਿਸਤਾਨ ਵੱਲੋਂ ਆਏ ਚਾਇਨਾ ਮੇਡ ਪਾਕਿਸਤਾਨੀ ਡਰੋਨ ਸਰਚ ਅਭਿਮਾਨ ਦੇ ਦੌਰਾਨ ਖੇਤਾਂ ‘ਚੋਂ ਬਰਾਮਦ ਕੀਤਾ ਹੈ।
ਉਪਰੋਕਤ ਜਾਣਕਾਰੀ ਦਿੰਦੇ ਹੋਏ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਦੇਰ ਰਾਤ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨਾਂ ਨੇ ਪਿੰਡ ਟੇਂਡੀ ਵਾਲਾ ਦੇ ਇਲਾਕੇ ‘ਚ ਪਾਕਿਸਤਾਨ ਵਲੋਂ ਇੱਕ ਡਰੋਨ ਆਉਂਦਾ ਦੇਖਿਆ ਤਾਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਨੂੰ ਰੋਕ ਕੇ ਗੋਲੀਬਾਰੀ ਕਰ ਦਿੱਤੀ। ਕੁਝ ਹੀ ਸਮੇਂ ਵਿੱਚ ਇਹ ਗਾਇਬ ਹੋ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਬੀ.ਐਸ.ਐਫ ਵੱਲੋਂ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ ਨੇ ਚੀਨ ਦਾ ਬਣਿਆ ਛੋਟਾ ਡਰੋਨ ਬਰਾਮਦ ਕੀਤਾ ਅਤੇ ਇੱਕ ਵਾਰ ਫਿਰ ਬੀ.ਐਸ.ਐਫ ਦੇ ਜਵਾਨਾਂ ਨੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ।