ਹਰਿਆਣਾ: ਆਪਣੀ ਇਤਿਹਾਸਿਕ ਤਗਮਾ ਜਿੱਤ ਤੋਂ ਬਾਅਦ ਹਰਿਆਣਾ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਸ਼ੋਕ ਕੁਮਾਰ (Haryana Sports University Vice Chancellor Ashok Kumar) ਨੇ ਐਲਾਨ ਕੀਤਾ ਕਿ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ (Star Shooter Manu Bhakar) ਨੂੰ ਸੰਸਥਾ ਦਾ ਬ੍ਰਾਂਡ ਅੰਬੈਸਡਰ ਬਣਾਇਆ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਭਾਰਤ ਦੀ ਸ਼ੂਟਿੰਗ ਲੈਜੇਂਡ ਮਨੂ ਭਾਕਰ ਨੇ ਬੀਤੇ ਦਿਨ ਇਤਿਹਾਸ ਰਚ ਦਿੱਤਾ, ਜਦੋਂ ਉਹ ਉਸੇ ਓਲੰਪਿਕ ਵਿੱਚ ਦੂਜਾ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਅਥਲੀਟ ਬਣ ਗਏ । ਭਾਕਰ ਅਤੇ ਉਸ ਦੇ ਸਾਥੀ ਸਰਬਜੋਤ ਸਿੰਘ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਤੋਂ ਪਹਿਲਾਂ ਭਾਕਰ ਨੇ ਮਹਿਲਾਵਾਂ ਦੇ ਵਿਅਕਤੀਗਤ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ।
ਮਨੂ ਭਾਕਰ ਦੀ ਜਿੱਤ ਤੋਂ ਬਾਅਦ ਅਸ਼ੋਕ ਨੇ ਕਿਹਾ, ”ਅਸੀਂ ਉਨ੍ਹਾਂ ਨੂੰ ਆਪਣੇ ਸੰਗਠਨ ਦਾ ਰਾਜਦੂਤ ਬਣਾਵਾਂਗੇ। ‘ਇਹ ਸਾਡੇ ਲੜਕਿਆਂ ਅਤੇ ਲੜਕੀਆਂ ਨੂੰ ਬਹੁਤ ਪ੍ਰੇਰਨਾ ਅਤੇ ਊਰਜਾ ਦੇਵੇਗਾ।’ ਨਾਲ ਹੀ, ਹਰਿਆਣਾ ਰਾਈਫਲ ਸੰਘ ਦੇ ਜਨਰਲ ਸਕੱਤਰ ਅਸ਼ੋਕ ਮਿੱਤਲ ਨੇ ਕਿਹਾ ਕਿ ਮਨੂ ਦੀ ਪ੍ਰਾਪਤੀ ਮਾਣ ਵਾਲੀ ਗੱਲ ਹੈ, ਕਿਉਂਕਿ ਉਹ ਆਜ਼ਾਦੀ ਤੋਂ ਬਾਅਦ ਦੇ ਸਮੇਂ ਵਿੱਚ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਅਥਲੀਟ ਬਣ ਗਏ ਹਨ।








