14 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0
110

ਪੰਜਾਬ : ਪੰਜਾਬ ਕੈਬਨਿਟ (Punjab Cabinet) ਦੀ ਅਹਿਮ ਮੀਟਿੰਗ ਚੰਡੀਗੜ੍ਹ ‘ਚ ਹੋਣ ਜਾ ਰਹੀ ਹੈ। ਇਹ ਮੀਟਿੰਗ ਬੁੱਧਵਾਰ ਯਾਨੀ 14 ਅਗਸਤ 2024 ਨੂੰ ਹੋਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਰਿਹਾਇਸ਼ (ਨੰਬਰ 44 ਸੈਕਟਰ-2 ਚੰਡੀਗੜ੍ਹ) ਵਿਖੇ ਬੁੱਧਵਾਰ ਸਵੇਰੇ 10 ਵਜੇ ਇੱਕ ਅਹਿਮ ਮੀਟਿੰਗ ਹੋਵੇਗੀ। ਇਸ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਹੋਰ ਅਹਿਮ ਮੁੱਦਿਆਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਕਈ ਅਹਿਮ ਫ਼ੈਸਲਿਆਂ ਨੂੰ ਵੀ ਪ੍ਰਵਾਨਗੀ ਦੇ ਸਕਦੀ ਹੈ। ਇਸ ਦੌਰਾਨ ਨਵੇਂ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਸੈਸ਼ਨ 12 ਸਤੰਬਰ ਤੋਂ ਪਹਿਲਾਂ ਲਿਆਉਣਾ ਜ਼ਰੂਰੀ ਹੈ।

LEAVE A REPLY

Please enter your comment!
Please enter your name here