Google search engine
Homeਪੰਜਾਬਆਜ਼ਾਦੀ ਦਿਵਸ ਮੌਕੇ ਕੇਂਦਰ ਸਰਕਾਰ ਨੇ 22 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ...

ਆਜ਼ਾਦੀ ਦਿਵਸ ਮੌਕੇ ਕੇਂਦਰ ਸਰਕਾਰ ਨੇ 22 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਪੰਜਾਬ : ਅੱਜ ਦੇਸ਼ ਭਰ ‘ਚ 78ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੇਂਦਰ ਸਰਕਾਰ ਨੇ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਜਾਣਕਾਰੀ ਅਨੁਸਾਰ ਸੁਤੰਤਰਤਾ ਦਿਵਸ ਮੌਕੇ ਪੰਜਾਬ ਪੁਲਿਸ ਦੇ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ, 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਅਤੇ 13 ਪੁਲਿਸ ਮੁਲਾਜ਼ਮਾਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਮੈਡਲ ਦਿੱਤੇ ਗਏ।

ਤੁਹਾਨੂੰ ਦੱਸ ਦੇਈਏ ਕਿ ਏ.ਡੀ.ਜੀ ਨੀਰਜਾ ਵੋਰੁਵਰੂ ਅਤੇ ਏ.ਆੲ.ੀਜੀ ਮਨਮੋਹਨ ਕੁਮਾਰ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਜਦਕਿ ਏ.ਆਈ.ਜੀ ਸੰਦੀਪ ਗੋਇਲ, ਉਪ ਪੁਲਿਸ ਕਪਤਾਨ ਬਿਕਰਮਜੀਤ ਸਿੰਘ ਬਰਾੜ, ਉਪ ਪੁਲਿਸ ਕਪਤਾਨ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਬ-ਇੰਸਪੈਕਟਰ ਜਸਪ੍ਰੀਤ ਸਿੰਘ, ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ, ਕਾਂਸਟੇਬਲ ਸੁਖਰਾਜ ਸਿੰਘ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਜਦੋਂ ਕਿ ਕਮਾਂਡੈਂਟ ਜਗਵਿੰਦਰ ਸਿੰਘ, ਉਪ ਪੁਲਿਸ ਕਪਤਾਨ ਗੁਰਬਖਸ਼ੀਸ਼ ਸਿੰਘ ਮਾਨ, ਉਪ ਪੁਲਿਸ ਕਪਤਾਨ ਸੰਜੀਵ ਕੁਮਾਰ, ਇੰਸਪੈਕਟਰ ਅਮਰਬੀਰ ਸਿੰਘ, ਸਬ-ਇੰਸਪੈਕਟਰ ਰਵਿੰਦਰ ਸਿੰਘ, ਸਹਾਇਕ ਸਬ-ਇੰਸਪੈਕਟਰ ਗੁਰਦੇਵ ਸਿੰਘ, ਸਹਾਇਕ ਸਬ-ਇੰਸਪੈਕਟਰ ਨਰੇਸ਼ ਕੁਮਾਰ, ਇੰਸਪੈਕਟਰ ਨਰਿੰਦਰ ਕੁਮਾਰ, ਸਬ. ਇੰਸਪੈਕਟਰ ਰਣਜੋਤ ਸਿੰਘ, ਸਬ-ਇੰਸਪੈਕਟਰ ਬਲਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਸਹਾਇਕ ਸਬ-ਇੰਸਪੈਕਟਰ ਮੁਹੰਮਦ ਰਮਜ਼ਾਨ, ਸਬ-ਇੰਸਪੈਕਟਰ ਦਲਜੀਤ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments