ਕੈਨੇਡਾ ਮੌਂਟਰਿਅਲ ( ਮਨਿੰਦਰ) : ਪੰਜਾਬੀ ਹੈਲਥ ਐਂਡ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਅਤੇ ITS Counselling ਦੇ ਸਾਂਝੇ ਉਪਰਾਲੇ ਹੇਠ ਪ੍ਰਸਿੱਧ ਸਿੱਖ ਵਿਦਵਾਨ, ਪ੍ਰਚਾਰਕ ਅਤੇ ਕਾਊਂਸਲਰ ਭਾਈ ਗੁਲਜਾਰ ਸਿੰਘ 5 ਤੋਂ 7 ਜੂਨ 2026 ਤੱਕ ਮਾਂਟਰੀਅਲ ਦੇ ਵੱਖ-ਵੱਖ ਸਥਾਨਾਂ ’ਤੇ ਧਾਰਮਿਕ, ਸਮਾਜਿਕ ਅਤੇ ਪਰਿਵਾਰਕ ਮੁੱਦਿਆਂ ਸਬੰਧੀ ਵਿਸ਼ੇਸ਼ ਪ੍ਰੋਗਰਾਮਾਂ ਨੂੰ ਸੰਬੋਧਨ ਕਰਨਗੇ।
ਦੌਰੇ ਦੀ ਸ਼ੁਰੂਆਤ 5 ਜੂਨ ਨੂੰ ਸ਼ਾਮ 6:30 ਵਜੇ ਹਡਸਨ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਹੋਵੇਗੀ, ਜਿੱਥੇ ਉਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।
6 ਜੂਨ ਨੂੰ ਦੁਪਹਿਰ 3:00 ਵਜੇ ਸੀਨੀਅਰ ਨਾਗਰਿਕਾਂ ਵਿੱਚ ਵੱਧ ਰਹੇ ਇਕੱਲੇਪਨ (Isolation) ਅਤੇ ਇਸ ਦੇ ਸਮਾਜਿਕ ਤੇ ਮਾਨਸਿਕ ਪ੍ਰਭਾਵਾਂ ਬਾਰੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਜਾਵੇਗਾ। ਇਸੇ ਦਿਨ ਸ਼ਾਮ 6:30 ਵਜੇ ਲਾਸਾਲ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਵਿਸ਼ੇਸ਼ ਦੀਵਾਨ ਸਜਾਇਆ ਜਾਵੇਗਾ।
7 ਜੂਨ ਨੂੰ ਦੁਪਹਿਰ 12:00 ਵਜੇ ਗੁਰਦੁਆਰਾ ਗ੍ਰੇਟਰ ਮਾਂਟਰੀਅਲ ਵਿਖੇ ਸੰਗਤਾਂ ਨੂੰ ਸੰਬੋਧਨ ਕਰਨ ਉਪਰੰਤ ਦੁਪਹਿਰ 3:00 ਵਜੇ “ਮਾਈਂਡਫੁਲ ਪੇਰੈਂਟਿੰਗ ਪ੍ਰੋਗਰਾਮ” ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪਰਵਰਿਸ਼, ਪਰਿਵਾਰਕ ਰਿਸ਼ਤਿਆਂ ਦੀ ਮਜ਼ਬੂਤੀ ਅਤੇ ਆਧੁਨਿਕ ਚੁਣੌਤੀਆਂ ਨਾਲ ਨਜਿੱਠਣ ਬਾਰੇ ਮਾਰਗਦਰਸ਼ਨ ਦਿੱਤਾ ਜਾਵੇਗਾ।
ਆਯੋਜਕਾਂ ਨੇ ਸਮੂਹ ਸੰਗਤਾਂ, ਮਾਪਿਆਂ ਅਤੇ ਪਰਿਵਾਰਾਂ ਨੂੰ ਇਸ ਲੜੀਵਾਰ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਗਮ ਧਾਰਮਿਕ, ਸਮਾਜਿਕ ਅਤੇ ਮਾਨਸਿਕ ਸਿਹਤ ਨਾਲ ਸਬੰਧਿਤ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਅਤੇ ਜਾਗਰੂਕਤਾ ਪ੍ਰਦਾਨ ਕਰਨਗੇ।
ਵਧੇਰੇ ਜਾਣਕਾਰੀ ਲਈ ਸੰਪਰਕ:
- ਤਰਨ ਤੇਜ ਸਿੰਘ ਹੁੰਦਲ: 514-793-2461
- ਲਖਵਿੰਦਰ ਸਿੰਘ ਉੱਪਲ: 514-917-7291
- ਹਰਪ੍ਰੀਤ ਕੌਰ: 438-680-1947
