Home Canada ਇੰਡੋ ਕੈਨੇਡੀਅਨ ਸੀਨੀਅਰ ਸਿਟੀਜਨ ਸੈਂਟਰ ਸਰੀ ਵਿਖੇ ਮੰਤਰੀ ਜਗਰੂਪ ਸਿੰਘ ਬਰਾੜ ਦਾ...

ਇੰਡੋ ਕੈਨੇਡੀਅਨ ਸੀਨੀਅਰ ਸਿਟੀਜਨ ਸੈਂਟਰ ਸਰੀ ਵਿਖੇ ਮੰਤਰੀ ਜਗਰੂਪ ਸਿੰਘ ਬਰਾੜ ਦਾ ਨਿੱਘਾ ਸਵਾਗਤ

0
ਇੰਡੋ ਕੈਨੇਡੀਅਨ ਸੀਨੀਅਰ ਸਿਟੀਜਨ ਸੈਂਟਰ ਸਰੀ ਵਿਖੇ ਮੰਤਰੀ ਜਗਰੂਪ ਸਿੰਘ ਬਰਾੜ ਦਾ ਨਿੱਘਾ ਸਵਾਗਤ

ਰਵੀ ਕਾਂਤ ਸ਼ਰਮਾ (ਸਰੀ) – ਮਾਣਯੋਗ ਮਾਈਨਿੰਗ ਅਤੇ ਖਣਿਜ ਮੰਤਰੀ ਜਗਰੂਪ ਸਿੰਘ ਬਰਾੜ ਦੇ ਇੰਡੋ ਕੈਨੇਡੀਅਨ ਸੀਨੀਅਰ ਸਿਟੀਜਨ ਸੈਂਟਰ, ਸਰੀ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੀਨੀਅਰ ਭਾਈਚਾਰੇ ਅਤੇ ਸੈਂਟਰ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਦੌਰਾਨ ਸ. ਕਿਰਪਾਲ ਸਿੰਘ ਜੌਹਲ ਨੇ ਮੰਤਰੀ ਜਗਰੂਪ ਸਿੰਘ ਬਰਾੜ ਵੱਲੋਂ ਭਾਈਚਾਰੇ ਦੀ ਭਲਾਈ ਅਤੇ ਵਿਕਾਸ ਲਈ ਚੁੱਕੇ ਗਏ ਸ਼ਲਾਘਾਯੋਗ ਕਦਮਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਭਾਈਚਾਰੇ ਵਿਚਕਾਰ ਇਸ ਤਰ੍ਹਾਂ ਦੀ ਸਾਂਝ ਸਮਾਜਿਕ ਤਰੱਕੀ ਅਤੇ ਸੀਨੀਅਰਾਂ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਵੱਖ-ਵੱਖ ਸਮਾਜਿਕ ਅਤੇ ਭਾਈਚਾਰਕ ਮਸਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੀਨੀਅਰ ਮੈਂਬਰਾਂ ਅਤੇ ਭਾਈਚਾਰੇ ਦੇ ਪ੍ਰਮੁੱਖ ਵਿਅਕਤੀਆਂ ਨੇ ਹਾਜ਼ਰੀ ਭਰੀ।

Exit mobile version