HomeCanadaਕਾਮਾਗਾਟਾ ਮਾਰੂ ਦੀ 112ਵੀਂ ਵਰ੍ਹੇਗੰਢ ਮੌਕੇ ਵੈਨਕੂਵਰ ਵਿੱਚ ਵਿਸ਼ੇਸ਼ ਸਮਾਗਮ
ਕਾਮਾਗਾਟਾ ਮਾਰੂ ਦੀ 112ਵੀਂ ਵਰ੍ਹੇਗੰਢ ਮੌਕੇ ਵੈਨਕੂਵਰ ਵਿੱਚ ਵਿਸ਼ੇਸ਼ ਸਮਾਗਮ
ਵੈਨਕੂਵਰ, 22 ਮਈ (ਨਿਊਜ਼ ਡੈਸਕ): ਕਾਮਾਗਾਟਾ ਮਾਰੂ ਘਟਨਾ ਦੀ 112ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 23 ਮਈ ਨੂੰ ਵੈਨਕੂਵਰ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵੱਲੋਂ ਗੁਰੂ ਨਾਨਕ ਜਹਾਜ਼ ਮੈਮੋਰੀਅਲ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿੱਥੇ ਕਾਮਾਗਾਟਾ ਮਾਰੂ ਦੇ ਯਾਤਰੀਆਂ ਦੀ ਇਤਿਹਾਸਕ ਯਾਤਰਾ ਅਤੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।